ਜਲੰਧਰ ਹਾਈਟਸ ''ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

Sunday, Aug 23, 2026 - 04:04 PM (IST)

ਜਲੰਧਰ ਹਾਈਟਸ ''ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਜਲੰਧਰ (ਸੋਨੂੰ, ਮਹੇਸ਼)- ਜਲੰਧਰ ਦੀ 66 ਫੁੱਟ ਰੋਡ 'ਤੇ ਸਥਿਤ ਜਲੰਧਰ ਹਾਈਟਸ-1 'ਚ ਇਕ ਕੁੜੀ ਵੱਲੋਂ ਬਿਲਡਿੰਗ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਕੁੜੀ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕਾ ਦੀ ਪਛਾਣ ਮਹਿਕਪ੍ਰੀਤ (21) ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕੀਤੀ। ਪੁਲਸ ਨੂੰ ਦਿੱਤੇ ਬਿਆਨ 'ਚ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅਚਾਨਕ ਇਮਾਰਤ ਤੋਂ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਜਲੰਧਰ ਹਾਈਟਸ‌ ਪੁਲਸ ਚੌਕੀ ਦੇ ਇੰਚਾਰਜ ਜਸਵੀਰ ਚੰਦ ਅਤੇ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੇ ਪਿਤਾ ਅਜੀਤ ਪਾਲ ਸਿੰਘ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੁਲਸ ਚੌਕੀ ਵੱਲੋਂ ਇਸ ਮਾਮਲੇ ਨੂੰ ਉੱਚ ਅਫ਼ਸਰਾਂ ਦੇ ਧਿਆਨ 'ਚ ਲਿਆਉਣ ਤੋਂ ਬਾਅਦ ਮਹਿਕਪ੍ਰੀਤ ਕੌਰ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਅਜੀਤ ਪਾਲ ਸਿੰਘ ਦੀ ਅਟਾਰੀ ਬਾਜ਼ਾਰ ਵਿਚ ਸਿੰਘ ਬ੍ਰਦਰਜ਼ ਦੇ ਨਾਂ 'ਤੇ ਸ਼ੂਜ਼ ਦਾ ਕਾਰੋਬਾਰ ਹੈ। 

ਇਹ ਵੀ ਪੜ੍ਹੋ: ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ ਦੀ ਜਾਂਚ! NIA ਨੇ UK ਤੋਂ ਮੰਗੀ ਮਦਦ

ਪੁਸਸ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਹੀ ਕੁੜੀ ਦੀ ਮੌਤ ਬਾਰੇ ਸੂਚਨਾ ਮਿਲੀ ਸੀ। ਸ਼ੁਰੂਆਤੀ ਜਾਂਚ 'ਚ ਇਹ ਖ਼ੁਦਕੁਸ਼ੀ ਦਾ ਮਾਮਲਾ ਨਿਕਲਿਆ। ਪਰਿਵਾਰ ਨੇ ਦੱਸਿਆ ਕਿ ਕੁੜੀ ਡਿਪਰੈਸ਼ਨ ਲਈ ਦਵਾਈ ਲੈ ਰਹੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਮਹਿਕਪ੍ਰੀਤ ਕੌਰ ਬੀ. ਏ. ਦੇ ਆਖਰੀ ਸਾਲ ਦੀ ਪੜ੍ਹਾਈ ਕਰ ਰਹੀ ਸੀ। ਸਵੇਰੇ ਵਿਦਿਆਰਥਣ ਮਹਿਕਪ੍ਰੀਤ ਕੌਰ ਸੈਰ ਲਈ ਸਵੇਰੇ ਇਮਾਰਤ ਦੀ ਬਾਲਕੋਨੀ ਵੱਲ ਗਈ ਸੀ ਅਤੇ ਹੇਠਾਂ ਡਿੱਗ ਗਈ।

ਇਹ ਵੀ ਪੜ੍ਹੋ: ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼

ਐੱਸ. ਐੱਚ. ਓ. ਸੰਜੀਵ ਸੂਰੀ ਨੇ ਕਿਹਾ ਕਿ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਆਈ. ਪੀ. ਸੀ. ਦੀ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੁੜੀ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਪਰਿਵਾਰ ਦਾ ਦਾਅਵਾ ਹੈ ਕਿ ਧੀ ਡਿਪਰੈਸ਼ਨ ਤੋਂ ਪੀੜਤ ਸੀ ਅਤੇ ਦਵਾਈ ਲੈ ਰਹੀ ਸੀ। ਹਾਲਾਂਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ 'ਤੇ ਜਾਂਚ ਕੀਤੀ ਗਈ ਪਰ ਕੋਈ ਸੁਸਾਈਡ ਨੋਟ ਨਹੀਂ ਮਿਲਿਆ। 

ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ ਪਾਰਟੀ ਮਨਾਉਣ ਜਾ ਰਿਹਾ ਸੀ ਨੌਜਵਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News