ਲੁਧਿਆਣਾ ਵਿਚ BA ਦੀ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

Tuesday, Aug 18, 2026 - 01:51 PM (IST)

ਲੁਧਿਆਣਾ ਵਿਚ BA ਦੀ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

ਲੁਧਿਆਣਾ (ਅਨਿਲ)- ਥਾਣਾ ਮੇਹਰਬਾਨ ਦੇ ਅਧੀਨ ਆਉਂਦੀ ਮਾਡਲ ਕਾਲੋਨੀ ਵਿਚ ਬੀ.ਏ. ਦੀ ਵਿਦਿਆਰਥਣ ਵੱਲੋਂ ਸ਼ੱਕੀ ਹਾਲਾਤ ਵਿਚ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਗਿੱਲ ਨੇ ਦੱਸਿਆ ਕਿ ਐਤਵਾਰ ਨੂੰ ਪੁਲਸ ਨੂੰ ਸੂਚਨਾ ਮਿਲੀ ਕਿ ਇਕ ਲੜਕੀ ਵੱਲੋਂ ਆਪਣੇ ਹੀ ਘਰ ਵਿਚ ਚੁੰਨੀ ਦੇ ਸਹਾਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ ’ਤੇ ਪੁੱਜੀ ਅਤੇ ਮ੍ਰਿਤਕਾ ਦੀ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਛਾਣ ਅੰਸ਼ਿਕਾ ਵਜੋਂ ਕੀਤੀ ਗਈ ਹੈ ਜੋ ਸਬਜ਼ੀ ਮੰਡੀ ਸਥਿਤ ਮਾਸਟਰ ਤਾਰਾ ਸਿੰਘ ਕਾਲਜ ਵਿਚ ਬੀ.ਏ. ਦੀ ਪੜ੍ਹਾਈ ਕਰ ਰਹੀ ਸੀ। ਅੰਸ਼ਿਕਾ ਦੇ ਭਰਾ ਰਾਹੁਲ ਨੇ ਦੱਸਿਆ ਕਿ ਕੱਲ ਉਹ ਆਪਣੀ ਦੁਕਾਨ ’ਤੇ ਕੰਮ ਕਰਨ ਲਈ ਗਿਆ ਸੀ ਤੇ ਕੁਝ ਦੇਰ ਬਾਅਦ ਉਸ ਨੂੰ ਘਰੋਂ ਫੋਨ ਆਇਆ ਕਿ ਉਸ ਦੀ ਭੈਣ ਅੰਸ਼ਿਕਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਜਿਸ ਤੋਂ ਬਾਅਦ ਉਹ ਤੁਰੰਤ ਘਰ ਵਾਪਸ ਆਇਆ ਤੇ ਦੇਖਿਆ ਕਿ ਉਸ ਦੀ ਭੈਣ ਅੰਸ਼ਿਕਾ ਛੱਤ ਵਾਲੇ ਪੱਖੇ ’ਤੇ ਫਾਹੇ ਨਾਲ ਲਮਕ ਰਹੀ ਸੀ।

ਹਾਲ ਦੀ ਘੜੀ ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਲਿਆਂਦੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਲੜਕੀ ਅੰਸ਼ਿਕਾ ਦੇ ਮੋਬਾਇਲ ਫੋਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਲ ਦੀ ਘੜੀ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।


author

Anmol Tagra

Content Editor

Related News