ਨਿੱਜੀ ਫਾਇਨਾਂਸ ਕੰਪਨੀ ਦੇ ਏਰੀਆ ਮੈਨੇਜਰ ਦੀ ਗੋਲੀਆਂ ਮਾਰ ਕੇ ਹੱਤਿਆ

Saturday, Jun 15, 2019 - 04:04 PM (IST)

ਨਿੱਜੀ ਫਾਇਨਾਂਸ ਕੰਪਨੀ ਦੇ ਏਰੀਆ ਮੈਨੇਜਰ ਦੀ ਗੋਲੀਆਂ ਮਾਰ ਕੇ ਹੱਤਿਆ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਕਸਬਾ ਬਿਆਸ ਦੇ ਮੁਹੱਲਾ ਮਾਡਲ ਟਾਊਨ ਵਿਖੇ ਇਕ ਨਿੱਜੀ ਕੰਪਨੀ ਦੇ ਏਰੀਆ ਮੈਨੇਜਰ ਦੀ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਖੀਵਾ ਖੁਰਦ ਨੂੰ ਬੀਤੀ ਰਾਤ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਇਲਾਜ ਲਈ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਥਾਣਾ ਬਿਆਸ ਮੁਖੀ ਮੋਹਿਤ ਕੁਮਾਰ, ਚੌਕੀ ਇੰਚਾਰਜ਼ ਚਰਨਜੀਤ ਸਿੰਘ ਤੇ ਪੀ.ਸੀ.ਆਰ. ਮੁਲਾਜ਼ਮ ਸੁਰਜੀਤ ਸਿੰਘ ਸਮੇਤ ਪੁਲਸ ਪਾਰਟੀ ਵਲੋਂ ਨਾਕਾਬੰਦੀ ਕਰਕੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਏਰੀਆ ਮੈਨੇਜਰ ਜੋ ਬਿਆਸ ਨੇੜੇ ਪਿੰਡ ਬੁੱਢਾਥੇਹ ਵਿਖੇ ਰਹਿੰਦਾ ਹੈ, ਪਿੰਡ 'ਚ ਰਿਕਰਵਰੀ ਕਰਕੇ ਦੇਰ ਰਾਤ ਢਾਬੇ 'ਤੇ ਰੋਟੀ ਖਾਣ ਜਾ ਰਿਹਾ ਸੀ। ਇਸੇ ਦੌਰਾਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਪਿੱਠ 'ਚ ਗੋਲੀਆਂ ਮਾਰ ਦਿੱਤੀ। 


author

Baljeet Kaur

Content Editor

Related News