ਅਣਪਛਾਤੀ ਕੁੜੀ ਦੀ ਲਾਸ਼ ਬਰਾਮਦ
Monday, Sep 23, 2019 - 02:26 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼) : ਸਠਿਆਲਾ ਪੁਲਸ ਨੂੰ ਇਕ ਅਣਪਛਾਤੀ ਕੁੜੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਾਬਾ ਬਕਾਲਾ ਸਾਹਿਬ ਤੋਂ ਬੁਤਾਲਾ ਦੇ ਰਸਤੇ 'ਤੇ ਸਥਿਤ ਇਕ ਇੱਟਾਂ ਦੇ ਭੱਠੇ ਤੋਂ ਉਕਤ ਕੁੜੀ ਜਿਸ ਦੀ ਉਮਰ ਕਰੀਬ 20-22 ਸਾਲ ਹੈ, ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਦੀ ਸਨਾਖਤ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਪੋਸਟਮਾਰਟਮ ਰੂਮ ਵਿਚ ਰੱਖਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।