ਪਿਆਰ ਪ੍ਰਵਾਨ ਨਾ ਚੜ੍ਹਦਾ ਵੇਖ ਘਰੋਂ ਭੱਜੇ ਪ੍ਰੇਮੀ ਜੋੜੇ ਨੇ ਚੁੱਕਿਆ ਖ਼ੌਫ਼ਨਾਕ ਕਦਮ

Tuesday, Oct 27, 2020 - 05:02 PM (IST)

ਪਿਆਰ ਪ੍ਰਵਾਨ ਨਾ ਚੜ੍ਹਦਾ ਵੇਖ ਘਰੋਂ ਭੱਜੇ ਪ੍ਰੇਮੀ ਜੋੜੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਬਾਬਾ ਬਕਾਲਾ ਸਾਹਿਬ (ਅਠੌਲਾ): ਬਾਬਾ ਬਕਾਲਾ ਸਾਹਿਬ ਵਿਖੇ ਇਕ ਨੌਜਵਾਨ ਅਤੇ ਇਕ ਵਿਆਹੁਤਾ ਕੁੜੀ ਵਲੋਂ ਘਰੋਂ ਭੱਜ ਕੇ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :ਗ਼ਲਤ ਨੰਬਰ ਨੇ ਉਜਾੜੀ ਕੁੜੀ ਦੀ ਜ਼ਿੰਦਗੀ, ਚੂੜਾ ਪਾਈ ਬੈਠੀ ਕਰ ਰਹੀ ਹੈ ਲਾੜੇ ਦੀ ਉਡੀਕ (ਵੀਡੀਓ)

ਜਾਣਕਾਰੀ ਅਨੁਸਾਰ ਗੁਰਵਿਸ਼ਾਲ ਸਿੰਘ (20) ਵਾਸੀ ਭਲੋਜਲਾ ਅਤੇ ਕੁਲਵੰਤ ਕੌਰ (21) (ਕਾਲਪਨਿਕ ਨਾਮ) ਵਾਸੀ ਰਾਮਗੜ੍ਹ ਨੇ ਇਥੇ ਜਹਿਰੀਲੀ ਵਸਤੂ ਨਿਗਲ ਲਈ, ਜਦੋਂ ਲੋਕਾਂ ਨੇ ਉਨ੍ਹਾਂ ਨੂੰ ਤੜਫਦਿਆਂ ਵੇਖਿਆ ਤਾਂ ਪੁਲਸ ਨੂੰ ਸੂਚਿਤ ਕੀਤਾ, ਜਿਸ 'ਤੇ 108 ਐਂਬੂਲੈਂਸ ਨੇ ਦੋਵਾਂ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਪਰ ਉਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਣ ਉਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਵਿਖੇ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਥਾਨਕ ਪੁਲਸ ਚੌਕੀ ਇੰਚਾਰਜ ਜਤਿੰਦਰਪਾਲ ਸਿੰਘ ਦੱਸਿਆ ਕਿ ਮਾਮਲਾ ਪ੍ਰੇਮ ਸੰਬੰਧਾਂ ਦਾ ਹੋ ਸਕਦਾ ਹੈ ਪਰ ਮ੍ਰਿਤਕਾਂ ਦੇ ਵਾਰਿਸਾਂ ਦੇ ਬਿਆਨਾਂ ਪਿੱਛੋਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ । ਮ੍ਰਿਤਕ ਨੌਜਵਾਨ ਅਜੇ ਕੁਆਰਾ ਹੈ ਜਦਕਿ ਲੜਕੀ ਆਪਣੇ ਪਿੱਛੇ ਇਕ ਲੜਕਾ ਛੱਡ ਕੇ ਆਈ ਹੈ।

ਇਹ ਵੀ ਪੜ੍ਹੋ :  ਸੈਕਸ ਚੇਂਜ ਕਰਵਾਉਣ ਤੋਂ ਬਾਅਦ ਹੁਣ ਭਰਾ ਬਣੀਆਂ ਇਹ 2 'ਭੈਣਾਂ'


author

Baljeet Kaur

Content Editor

Related News