ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ
Saturday, Sep 04, 2021 - 11:04 AM (IST)
ਬਾਬਾ ਬਕਾਲਾ ਸਾਹਿਬ (ਅਠੌਲਾ) - ਬਾਬਾ ਬਕਾਲਾ ਸਾਹਿਬ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਗੁਰਦੁਆਰਾ 9ਵੀਂ ਪਾਤਸ਼ਾਹੀ ਦੇ ਅਖੰਡ ਪਾਠੀ ਸਿੰਘ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਮ੍ਰਿਤਕ ਅਖੰਡ ਪਾਠੀ ਦੀ ਪਛਾਣ ਚੈਂਚਲ ਸਿੰਘ ਪੁੱਤਰ ਸੁਰਜਨ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਚੌਕੀ ਇੰਚਾਰਜ ਪ੍ਰਮਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਚੈਂਚਲ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅਖੰਡ ਪਾਠੀ ਸੀ, ਜਿਸ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਲਾਸ਼ ਕੋਲੋ ਇਹ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ। ਮਿਲੇ ਸੁਸਾਇਡ ਨੋਟ ਵਿੱਚ ਅਖੰਡ ਪਾਠੀ ਆਪਣੀ ਮੌਤ ਲਈ ਗੁ. ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਸਤਿੰਦਰ ਸਿੰਘ ਅਤੇ ਦਲਬੀਰ ਸਿੰਘ ਬੇਦੀ ਵਕੀਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਚੈਂਚਲ ਸਿੰਘ ਨੇ ਸੁਸਾਇਡ ਨੋਟ ਵਿੱਚ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਉਸ ਸਿਰ 4,30,000/- ਰੁਪਏ ਦਾ ਪੰਜਾਬ ਨੈਸ਼ਨਲ ਬੈਂਕ ਬਾਬਾ ਬਕਾਲਾ ਦਾ ਕਰਜ਼ਾ ਹੈ, ਜੋ ਕਿ ਮੁਆਫ਼ ਕੀਤਾ ਜਾਵੇ ਅਤੇ ਮੇਰੀ ਬੇਟੀ ਕਰਮਜੀਤ ਕੌਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਇੰਗਲੈਂਡ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ