ਕੈਨੇਡਾ 'ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ

Saturday, Mar 14, 2020 - 03:31 PM (IST)

ਕੈਨੇਡਾ 'ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ

ਬਾਬਾ ਬਕਾਲਾ ਸਾਹਿਬ (ਅਠੌਲਾ) : ਬੀਤੇ ਕੁਝ ਸਮੇਂ ਪਹਿਲਾਂ ਕੈਨੇਡਾ ਵਿਚ ਬਤੌਰ ਵਿਦਿਆਰਥੀ ਗਏ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਾਤ ਵਿਚ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਪਿੰਡ ਬਾਬਾ ਬਕਾਲਾ ਸਾਹਿਬ ਦਾ ਰਹਿਣ ਵਾਲਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਿਤਾ ਜੀਵਨ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿਚ ਰਹਿੰਦਾ ਸੀ, ਜਿਸ ਦੀ ਅਚਾਨਕ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਫਿਲਹਾਲ ਉਨ੍ਹਾਂ ਨੂੰ ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਖਬਰ ਪਤਾ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।


author

Baljeet Kaur

Content Editor

Related News