ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ 5 ਵਿਅਕਤੀ ਕੋਰੋਨਾ ਪਾਜ਼ੇਟਿਵ
Friday, May 29, 2020 - 05:56 PM (IST)
ਬਾਬਾ ਬਕਾਲਾ ਸਾਹਿਬ (ਅਠੌਲ਼ਾ): ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਵੱਖ-ਵੱਖ ਪਿੰਡਾਂ 'ਚੋਂ ਵੱਖ-ਵੱਖ ਸੂਬਿਆਂ 'ਚੋਂ ਆਏ 5 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਕੀਤੇ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਨਾਲ ਫਿਰ ਤੋਂ ਸਹਿਮ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ: ਕੋਰੋਨਾ ਮੁਕਤ ਹੋ ਚੁੱਕੇ ਜ਼ਿਲ੍ਹਾ ਮੋਗਾ 'ਚ ਫਿਰ ਦਿੱਤੀ ਦਸਤਕ, 2 ਨਵੇਂ ਮਾਮਲੇ ਆਏ ਸਾਹਮਣੇ
ਮੈਡੀਕਲ ਅਫਸਰ ਡਾ: ਸਾਹਿਬਜੀਤ ਸਿੰਘ ਨੇ ਦੱਸਿਆ ਹੈ ਕਿ ਇਹ ਵਿਅਕਤੀ ਮਹਾਰਾਸ਼ਟਰ, ਚੇਨਈ ਅਤੇ ਛੱਤੀਸਗੜ੍ਹ ਤੋਂ ਆਏ ਸਨ ਅਤੇ ਇਨ੍ਹਾਂ 'ਚੋਂ ਇਕ ਰਈਆ, ਇਕ ਸੇਰੋਂ ਬਾਘਾ, ਇਕ ਬੁੱਢਾ ਥੇਹ, ਇਕ ਸੱਤੋਵਾਲ ਅਤੇ ਇਕ ਪਿੰਡ ਮੱਦ ਦੇ ਹਨ, ਜਿਨ੍ਹਾਂ ਦੇ ਸੈਂਪਲ 27 ਮਈ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਤੋਂ ਲੈ ਕੇ ਅੰਮ੍ਰਿਤਸਰ ਲੈਬ ਨੂੰ ਭੇਜੇ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਇਨ੍ਹਾਂ ਨੂੰ ਅੱਜ ਗੁਰੂ ਨਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਡਾ: ਲਖਵਿੰਦਰ ਸਿੰਘ, ਡਾ: ਸੰਦੀਪ ਸਿੰਘ, ਡਾ: ਨੀਰਜ, ਡਾ: ਅਸ਼ਵਨੀ, ਹਰਪ੍ਰੀਤ ਕੌਰ ਬੀ.ਈ.ਈ. ਅਤੇ ਨਵਦੀਪ ਸਿੰਘ ਚੀਮਾਂ ਅਤੇ ਹੋਰ ਸਟਾਫ ਹਾਜ਼ਰ ਸੀ।
ਇਹ ਵੀ ਪੜ੍ਹੋ: ਝੋਨੇ ਦੀ ਲਵਾਈ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਬਰਕਰਾਰ , ਲਵਾਈ ਦਾ ਭਾਅ ਹੋਇਆ ਦੁੱਗਣਾ