ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ

Wednesday, Nov 15, 2023 - 11:33 AM (IST)

ਅੰਮ੍ਰਿਤਸਰ (ਦੀਪਕ) : ਬੰਦੀ ਛੋੜ ਦਿਵਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸੰਬੰਧੀ ਸੋਸ਼ਲ ਮੀਡੀਆ ’ਤੇ ਚਲ ਰਹੀ ਖ਼ਬਰ ਬਾਰੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਰਵਾਇਤ ਮੁਤਾਬਕ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਅਤੇ ਸਮੁੱਚੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੱਯੇ ਪੜ੍ਹੇ ਜਾਂਦੇ ਹਨ, ਇਹ ਰਵਾਇਤ ਸਤਿਗੁਰਾਂ ਦੇ ਸਮੇਂ ਤੋਂ ਚੱਲੀ ਆ ਰਹੀ ਹੈ। ਬੰਦੀ ਛੋੜ ਦਿਵਸ ’ਤੇ ਸਵੱਯੇ ਪੜ੍ਹਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬੁੱਢਾ ਦਲ ਦੇ ਮੁਖੀ ਨੂੰ ਅਤੇ ਸਮੁੱਚੇ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਨੂੰ ਸਨਮਾਨਿਤ ਕਰਦੇ ਹਨ। ਇਸ ਵਾਰ ਵੀ ਸਤਿਗੁਰਾਂ ਦੀ ਕਿਰਪਾ ਸਦਕਾ ਮਰਿਆਦਾ ਵਿਚ ਰਹਿ ਕੇ ਸਾਰੇ ਕਾਰਜ ਸੰਪੂਰਨ ਹੋਏ। 

ਇਹ ਵੀ ਪੜ੍ਹੋ : ਰੇਤ ਮਾਫੀਆ ਨੇ ਟਰੈਕਟਰ ਹੇਠ ਦਰੜ ਕੇ ਮਾਰ 'ਤਾ ਇੰਸਪੈਕਟਰ, ਮੰਤਰੀ ਬੋਲੇ-ਕੋਈ ਨਵੀਂ ਗੱਲ ਨਹੀਂ

ਇਸ ਉਪਰੰਤ ਬੁੱਢਾ ਦਲ ਦੇ ਮੁਖੀ ਅਤੇ ਸਮੁੱਚੇ ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ ਦੇ ਜਾਣ ਪਿੱਛੋਂ ਸੋਸ਼ਲ ਮੀਡੀਆ ’ਤੇ ਜੋ ਖ਼ਬਰ ਵਾਇਰਲ ਕੀਤੀ ਜਾ ਰਹੀ ਹੈ, ਉਹ ਬਿਨਾਂ ਘੋਖ ਪੜਤਾਲ ਕੀਤਿਆਂ ਨਹੀਂ ਸੀ ਲਾਉਣੀ ਚਾਹੀਦੀ। ਇਸ ਦੀ ਜਾਂਚ-ਪੜਤਾਲ ਅਤਿ ਜ਼ਰੂਰੀ ਹੈ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਸਮੁੱਚੇ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਨ, ਬਾਨ, ਸ਼ਾਨ ਅਤੇ ਮਰਿਆਦਾ ’ਤੇ ਪਹਿਰਾ ਦਿੰਦੇ ਆਏ ਹਨ ਅਤੇ ਅੱਗੇ ਵੀ ਪਹਿਰਾ ਦਿੰਦੇ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਭੈਣ ਨੂੰ ਮਿਲਣ ਆਏ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ

ਜਾਣੋ ਪੂਰਾ ਮਾਮਲਾ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਤਿਹਾਸਕ ਫਸੀਲ ’ਤੇ ਬੰਦੀ ਛੋੜ ਦਿਵਸ ਦੀ ਸ਼ਾਮ ਕੁੱਝ ਨਿਹੰਗ ਸਿੰਘ ਅਚਾਨਕ ਪਹੁੰਚ ਗਏ ਅਤੇ ਮਾਈਕ ’ਤੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਥੇ ਤਾਇਨਾਤ ਸੇਵਾਦਾਰਾਂ ਵਲੋਂ ਤੁਰੰਤ ਮਾਈਕ ਬੰਦ ਕਰ ਦਿੱਤਾ ਗਿਆ ਅਤੇ ਸਖ਼ਤ ਮਸ਼ੱਕਤ ਤੋਂ ਬਾਅਦ ਨਿਹੰਗ ਸਿੰਘਾਂ ਨੂੰ ਇਤਿਹਾਸਕ ਫਸੀਲ ਤੋਂ ਹੇਠਾਂ ਉਤਾਰਿਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 40 ਦੇ ਲਗਭਗ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਦਾ ਸਨਮਾਨ ਕੀਤਾ ਜਾਂਦਾ ਹੈ। ਪੁਰਾਤਨ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਮਾਨ-ਸਨਮਾਨ ਤੋਂ ਬਾਅਦ ਨਿਹੰਗ ਸਿੰਘ ਮੁਖੀਆਂ ਨੇ ਸਵੱਈਏ ਦਾ ਪਾਠ ਕੀਤਾ। ਜਿਸ ਦੀ ਸਮਾਪਤੀ ਉਪਰੰਤ ਇਕ ਸ਼ਰਾਰਤੀ ਅਨਸਰ ਜੋ ਨਿਹੰਗ ਸਿੰਘ ਦੇ ਬਾਣੇ ਵਿਚ ਸੀ, ਨੇ ਮਾਈਕ ਫੜ ਕੇ ਕੁਝ ਊਲ-ਜਲੂਲ ਬੋਲਣਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਹਾਜ਼ਰ ਸਿੰਘਾਂ ਨੇ ਮਾਈਕ ਬੰਦ ਕਰ ਦਿੱਤਾ ਅਤੇ ਸ਼ਰਾਰਤੀ ਅਨਸਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹੋਈ ਅਵੱਗਿਆ ਲਈ ਸਬੰਧਤ ਵਿਅਕਤੀ ਦੀ ਜਾਂਚ ਪੜਤਾਲ ਚੱਲ ਰਹੀ ਹੈ। ਪਤਾ ਲੱਗਣ ’ਤੇ ਸਬੰਧਤ ਵਿਅਕਤੀ ਅਤੇ ਜਥੇਬੰਦੀ ਉੇੱਪਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harnek Seechewal

Content Editor

Related News