ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

01/26/2022 4:02:44 PM

ਅੰਮ੍ਰਿਤਸਰ (ਗੁਰਿੰਦਰ ਸਾਗਰ) - ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿ.ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। 

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਆਉਣ ’ਤੇ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਹੋਏ ਹਨ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਮਿਲੀ ਜਾਣਕਾਰੀ ਅਨੁਸਾਰ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸੰਪੂਰਨ ਹੋਇਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਜ਼ਿਕਰਯੋਗ ਹੈ ਕਿ ਸਿੱਖ ਕੌਮ ਦੇ ਮਹਾਨ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਛੱਬੀ ਜਨਵਰੀ ਤੇ ਸਤਾਈ ਜਨਵਰੀ ਨੂੰ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮਨਾਇਆ ਜਾਂਦਾ ਹੈ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 27 ਜਨਵਰੀ ਨੂੰ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।

ਪੜ੍ਹੋ ਇਹ ਵੀ ਖ਼ਬਰ - ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਰਨ ਵਾਲਿਆਂ ਨੂੰ ਭੁਗਤਣੇ ਪੈਣਗੇ ਗੰਭੀਰ ਨਤੀਜੇ: ਸੁਖਬੀਰ ਬਾਦਲ (ਵੀਡੀਓ


 

rajwinder kaur

This news is Content Editor rajwinder kaur