ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
Wednesday, Jan 27, 2016 - 02:09 PM (IST)
ਅੰਮ੍ਰਿਤਸਰ : ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 333ਵਾਂ ਪ੍ਰਕਾਸ਼ ਦਿਹਾੜਾ ਅੰਮ੍ਰਿਤਸਰ ਸਥਿਤ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ''ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਦੀ ਗਿਣਤੀ ''ਚ ਸੰਗਤਾਂ ਗੁਰੂ ਘਰ ''ਚ ਨਤਮਸਤਕ ਹੋਈਆਂ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਨੇ ਗੁਰੂ ਜੀ ਦੀ ਜੀਵਨੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਤੇ ਇਸ ਪਵਿੱਤਰ ਦਿਹਾੜੇ ''ਤੇ ਵਧਾਈ ਦਿੱਤੀ।
ਉਧਰ ਦੂਰ-ਦੂਰ ਤੋਂ ਆਈਆਂ ਸੰਗਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਥੇ ਆ ਕੇ ਅਸੀਮ ਸ਼ਾਂਤੀ ਮਿਲੀ ਹੈ। ਇਸ ਪਵਿੱਤਰ ਦਿਹਾੜੇ ''ਤੇ ਕੀਰਤਨ ਦਰਬਾਰ ਵੀ ਸਜਾਏ ਗਏ।
