ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

Sunday, Nov 15, 2026 - 05:43 PM (IST)

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। 

ਇਹ ਵੀ ਪੜ੍ਹੋ: ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਬੀਬੀ ਜਗੀਰ ਕੌਰ! ਘਰ ਵਾਪਸੀ 'ਤੇ ਦਿੱਤਾ ਵੱਡਾ ਬਿਆਨ

PunjabKesari

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਸਦਾ ਚੜ੍ਹਦੀ ਕਲਾ, ਦ੍ਰਿੜ੍ਹ ਵਿਸ਼ਵਾਸ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਅਦੁੱਤੀ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦੇ ਬਜ਼ੁਰਗੀ ਵਾਲੇ ਪੜਾਅ ਵਿਚ ਵੀ ਸੰਤ-ਸਿਪਾਹੀ ਦੀ ਮਹਾਨ ਭੂਮਿਕਾ ਨਿਭਾਉਂਦਿਆਂ ਧਰਮ ਅਤੇ ਗੁਰੂ ਘਰ ਦੀ ਮਰਯਾਦਾ ਦੀ ਰਾਖੀ ਲਈ ਅਜਿਹੀ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਕਿਧਰੇ ਨਹੀਂ ਮਿਲਦੀ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਤਾਰ, DGP ਦੇ ਵੱਡੇ ਖ਼ੁਲਾਸੇ

ਉਨ੍ਹਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਅਦੁੱਤੀ ਅਧਿਆਇ ਹੈ, ਜੋ ਹਰ ਸਿੱਖ ਦੇ ਹਿਰਦੇ ਵਿਚ ਧਰਮ, ਗੁਰੂ ਅਤੇ ਕੌਮ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਅਜਿਹੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਗੁਰਬਾਣੀ, ਗੁਰੂ ਘਰ ਦੀ ਮਰਯਾਦਾ ਅਤੇ ਸਿੱਖੀ ਸਿਧਾਂਤਾਂ ਨਾਲ ਜੁੜੀਏ। 

PunjabKesari

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਜਗਜੀਤ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ: ਦੀਵਾਲੀ ਦੇ ਦਿਨ ਖ਼ਰੀਦਿਆ ਸੀ ਮੋਟਰਸਾਈਕਲ! ਟਿੱਪਰ ਵਾਲੇ ਨੇ 40 ਫੁੱਟ ਤਕ ਘੜੀਸਿਆ, ਨੌਜਵਾਨ ਦੀ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News