ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਮੱਦੇਨਜ਼ਰ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ’ਚ ਮੁਕੰਮਲ ਛੁੱਟੀ ਦਾ ਐਲਾਨ

Wednesday, Sep 22, 2021 - 04:59 PM (IST)

ਫ਼ਰੀਦਕੋਟ (ਰਾਜਨ): ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਸਰਕਾਰ, ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ (ਜਨਰਲ ਅਮਲਾ ਸ਼ਾਖਾ) ਚੰਡੀਗੜ੍ਹ ਤੋਂ ਪ੍ਰਾਪਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਦੇ ਆਖਰੀ ਦਿਨ 23 ਸਤੰਬਰ ਨੂੰ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਕੰਮਲ ਛੁੱਟੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ :  ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ’ਚ ਸ਼ੁਰੂ ਕੀਤੀਆਂ ਸਿਆਸੀ ਸਰਗਰਮੀਆਂ

ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਸਤੰਬਰ ਨੂੰ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰੇ ਬੰਦ ਰਹਿਣਗੇ। ਦੱਸਣਯੋਗ ਹੈ ਕਿ ਹਰ ਸਾਲ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਦੇ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਆਪਣੀਆਂ ਹਾਜ਼ਰੀਆਂ ਲਗਾਉਂਦੀਆਂ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ਹੋਇਆ ਇਸ ਵਾਰ 23 ਸਤੰਬਰ ਨੂੰ ਜ਼ਿਲ੍ਹੇ ’ਚ ਮੁਕੰਮਲ ਛੁੱਟੀ ਰਹੇਗੀ।

ਇਹ ਵੀ ਪੜ੍ਹੋ :  ਕੈਪਟਨ ਖੇਮੇ ਨੂੰ ਝਟਕਾ, ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਬਦਲਿਆ


Shyna

Content Editor

Related News