ਵੱਡੀ ਖ਼ਬਰ: ਸਿਹਤ ਮੰਤਰੀ ਦੇ ਰਵੱਈਏ ਤੋਂ ਨਾਰਾਜ਼ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫ਼ਾ

Saturday, Jul 30, 2022 - 10:38 AM (IST)

ਵੱਡੀ ਖ਼ਬਰ: ਸਿਹਤ ਮੰਤਰੀ ਦੇ ਰਵੱਈਏ ਤੋਂ ਨਾਰਾਜ਼ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਦਿੱਤਾ ਅਸਤੀਫ਼ਾ

ਫਰੀਦਕੋਟ (ਜਗਤਾਰ) - ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਿਵਹਾਰ ਤੋਂ ਨਿਰਾਸ਼ ਹੋ ਕੇ ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵਾਈਸ ਚਾਂਸਲਰ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ’ਚ ਪਹਿਲੀ ਵਾਰ ਅਜਿਹੇ ਬੁਰੇ ਵਿਵਹਾਰ ਦਾ ਸਾਹਮਣਾ ਕੀਤਾ ਹੈ, ਜਿਸ ਤੋਂ ਨਿਰਾਸ਼ ਹੋ ਕੇ ਉਹ ਅਸਤੀਫਾ ਦੇ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਲੁਧਿਆਣਾ: ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਬਾਥਰੂਮ ‘ਚੋਂ ਮਿਲੀ ਲਾਸ਼

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਲਈ ਆਏ ਸਨ। ਇਸ ਦੌਰੇ ਦੌਰਾਨ ਸਿਹਤ ਮੰਤਰੀ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ 'ਤੇ ਪਏ ਪੁਰਾਣੇ ਗੱਦੇ 'ਤੇ ਬਿਠਾ ਦਿੱਤਾ ਸੀ ਅਤੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ। ਇਸ ਤੋਂ ਦੁਖੀ ਹੋ ਕੇ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਪੱਤਰ ਭੇਜ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ
 


author

rajwinder kaur

Content Editor

Related News