ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਣੇਗਾ ਹਸਪਤਾਲ

Monday, Nov 22, 2021 - 10:18 AM (IST)

ਸ੍ਰੀ ਗੋਇੰਦਵਾਲ ਸਾਹਿਬ/ਤਰਨ ਤਾਰਨ (ਪੰਛੀ, ਰਮਨ, ਖਹਿਰਾ) - ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਦੇ ਕੈਂਪਸ ਇੰਸਟੀਚਿਊਟ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਬਣੇ ਹੋਸਟਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ, ਡਾ. ਰਾਜ ਬਹਾਦਰ ਵਾਈਸ ਚਾਂਸਲਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼, ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਬੁੱਟਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਇਸ ਮੌਕੇ ਸੰਬੋਧਨ ਕਰਦਿਆਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਇਲਾਕੇ ਖ਼ਾਸਕਰ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਮੰਗ ’ਤੇ ਇਸ ਕੈਂਪਸ ਵਿਚ ਲਗਭੱਗ 15 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਾਲ ਬਣਾਇਆ ਜਾਵੇਗਾ, ਜਿਸ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹੋਸਟਲ ਦੇ ਬਣਨ ਨਾਲ ਇਸ ਇਲਾਕੇ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਇੱਥੇ ਰਹਿ ਕੇ ਕਰਨ ਵਿਚ ਬਹੁਤ ਸੌਖ ਹੋਵੇਗੀ ਅਤੇ ਉਨ੍ਹਾਂ ਨੂੰ ਸ਼ਾਂਤਮਈ ਮਾਹੌਲ ਵਿਚ ਰਹਿ ਕੇ ਪੜ੍ਹਾਈ ਕਰਨ ਦੀ ਸਹੂਲਤ ਮਿਲੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਂਪਸ ਇੰਸਟੀਚਿਊਟ ਦੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਬੁੱਟਰ ਨੇ ਦੱਸਿਆ ਕਿ ਇਸ ਹੋਸਟਲ ’ਚ 52 ਕਮਰਿਆਂ ਦੀ ਉਸਾਰੀ ਕੀਤੀ ਗਈ ਹੈ, ਜਿਸ ਵਿਚ 104 ਵਿਦਿਆਰਥੀਆਂ ਦਾ ਰਿਹਾਇਸ਼ ਦਾ ਪ੍ਰਬੰਧ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਇੰਸਟਾਗ੍ਰਾਮ ’ਤੇ ਪਿਆਰ ਚੜ੍ਹਿਆ ਪ੍ਰਵਾਨ, ਵਿਦੇਸ਼ ਤੋਂ ਆਈ ਲਾੜੀ ਨੇ ਅੰਮ੍ਰਿਤਸਰ ਦੇ ਮੁੰਡੇ ਨਾਲ ਕਰਾਇਆ ਵਿਆਹ (ਤਸਵੀਰਾਂ)


rajwinder kaur

Content Editor

Related News