ਰੂਪਨਗਰ ’ਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ

Friday, Oct 01, 2021 - 06:39 PM (IST)

ਰੂਪਨਗਰ ’ਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਜਥੇਦਾਰ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ (ਅਨਜਾਣ)–ਬਾਬਾ ਗਾਜ਼ੀਦਾਸ ਕਲੱਬ (ਮਾਜਰਾ ਰੋਡ, ਰੋਪੜ) ਦੇ ਪ੍ਰਧਾਨ ਦਵਿੰਦਰ ਸਿੰਘ ’ਤੇ ਮਰਿਆਦਾ ਦੀ ਘੋਰ ਉਲੰਘਣਾ ਕਰਨ ਤੇ ਧਾਰਮਿਕ ਭਾਵਨਾਵਾਂ ਭੜਕਾਉਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਜਥੇਦਾਰ ਸਾਹਿਬ ਵੱਲੋਂ ਪ੍ਰੈੱਸ ਨੋਟ ਜਾਰੀ ਕੀਤਾ ਗਿਆ ਹੈ, ਜਿਸ ’ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਵਿੰਦਰ ਸਿੰਘ ਨੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਢੋਲੀ ਨਾਲ ਨਚਾਰ ਔਰਤਾਂ ਨੂੰ ਨਚਾ ਕੇ ਘੋਰ ਉਲੰਘਣਾ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਰੂਪਨਗਰ ’ਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ, ਬੀਬੀ ਜਗੀਰ ਕੌਰ ਵੱਲੋਂ ਸਖ਼ਤ ਕਾਰਵਾਈ ਦੀ ਮੰਗ

ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਤੁਰੰਤ ਸਪੈਸ਼ਲ ਟੀਮ ਭੇਜ ਕੇ ਇਸ ਮਸਲੇ ਦੀ ਪੜਤਾਲ ਕਰਵਾ ਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ ਤਾਂ ਜੋ ਦੋਸ਼ੀ ਵਿਅਕਤੀਆਂ ’ਤੇ ਕਾਰਵਾਈ ਕੀਤੀ ਜਾਵੇ।


author

Manoj

Content Editor

Related News