ਬਾਬਾ ਗੁਰਿੰਦਰ ਸਿੰਘ ਤੇ ਹਜ਼ੂਰ ਜਸਦੀਪ ਸਿੰਘ ਤੋਂ ਮੰਗਤ ਬਾਂਸਲ ਨੇ ਲਿਆ ਅਸ਼ੀਰਵਾਦ
Saturday, Nov 07, 2026 - 04:48 PM (IST)
ਬੁਢਲਾਡਾ (ਬਾਂਸਲ) : ਡੇਰਾ ਬਿਆਸ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਆਪਣੇ ਸਪੁੱਤਰ ਐਡਵੋਕੇਟ ਨਿਤਿਨ ਬਾਂਸਲ ਸਮੇਤ ਪਹੁੰਚ ਕੇ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਅਤੇ ਹਜ਼ੂਰ ਜਸਦੀਪ ਸਿੰਘ ਦੇ ਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਹੋਈ ਮੁਲਾਕਾਤ ਨੂੰ ਬੇਹੱਦ ਸੁਖਦਾਈ, ਰੂਹਾਨੀ ਅਤੇ ਯਾਦਗਾਰ ਦੱਸਦਿਆਂ ਕਿਹਾ ਕਿ ਡੇਰਾ ਬਿਆਸ ਵਿਖੇ ਨਤਮਸਤਕ ਹੋ ਕੇ ਮਨ ਨੂੰ ਅਥਾਹ ਸਕੂਨ ਅਤੇ ਆਤਮਿਕ ਸ਼ਾਂਤੀ ਦਾ ਅਨੁਭਵ ਹੋਇਆ।
ਉਨ੍ਹਾਂ ਕਿਹਾ ਕਿ ਅਜਿਹੀਆਂ ਰੂਹਾਨੀ ਮੁਲਾਕਾਤਾਂ ਮਨੁੱਖ ਨੂੰ ਪਿਆਰ, ਨਿਮਰਤਾ, ਸੇਵਾ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨਾਲ ਜੁੜਨ ਦੀ ਪ੍ਰੇਰਨਾ ਦਿੰਦੀਆਂ ਹਨ। ਪੰਜਾਬ ਦੀ ਧਰਤੀ ਹਮੇਸ਼ਾ ਹੀ ਧਾਰਮਿਕ ਸਾਂਝ, ਆਪਸੀ ਪਿਆਰ ਅਤੇ ਭਾਈਚਾਰਕ ਏਕਤਾ ਦੀ ਪ੍ਰਤੀਕ ਰਹੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਦੇ ਜੀਵਨ ਵਿੱਚ ਖੁਸ਼ਹਾਲੀ, ਅਮਨ-ਸ਼ਾਂਤੀ, ਤਰੱਕੀ ਅਤੇ ਆਪਸੀ ਸਦਭਾਵਨਾ ਲੈ ਕੇ ਆਵੇ।
