ਦਿੱਲੀ ਹਾਈਕੋਰਟ ਦਾ ਡੇਰਾ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ

Monday, Sep 14, 2020 - 08:10 PM (IST)

ਨਵੀਂ ਦਿੱਲੀ/ਚੰਡੀਗੜ੍ਹ : ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਡੇਰਾ ਮੁਖੀ ਨੇ ਇਨਕਮ ਟੈਕਸ ਰਿਟਰਨ ਅਤੇ ਬੈਂਕ ਸਟੇਟਮੈਂਟ ਦਾਖ਼ਲ ਕਰਨ ਵਿਚ ਛੋਟ ਮੰਗੀ ਸੀ। ਅਖ਼ਬਾਰਾਂ ਵਿਚ ਛਪੀਆਂ ਖ਼ਬਰਾਂ ਮੁਤਾਬਕ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਕਮ ਟੈਕਸ ਰਿਟਰਨ ਅਤੇ ਬੈਂਕ ਸਟੇਟਮੈਂਟ ਦਾਖ਼ਲ ਕਰਨ 'ਚ ਛੋਟ ਦੇਣੀ ਚਾਹੀਦੀ ਹੈ।

 ਇਹ ਵੀ ਪੜ੍ਹੋ :  ਅਕਾਲੀ ਨੇਤਾ ਵਲਟੋਹਾ ਬਾਰੇ ਨਵਜੋਤ ਸਿੱਧੂ ਦੇ ਟਵੀਟ ਨੇ ਛੇੜੀ ਨਵੀਂ ਚਰਚਾ

ਇਸ 'ਤੇ ਜਸਟਿਸ ਰੇਖਾ ਪੱਲੀ ਨੇ ਸਪੱਸ਼ਟ ਕੀਤਾ ਕਿ ਟੈਕਸ ਰਿਟਰਨ, ਬੈਂਕ ਸਟੇਟਮੈਂਟ ਅਤੇ ਬੈਲੇਂਸ ਸ਼ੀਟ ਸਮੇਤ ਹੋਰ ਦਸਤਾਵੇਜ਼ ਜ਼ਰੂਰੀ ਹਨ ਤਾਂ ਜੋ ਆਰ. ਐੱਸ. ਸੀ. ਹੋਲਡਿੰਗਸ ਦੇ ਮਾਲਕ ਮਾਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਸ਼ਵਿੰਦਰ ਸਿੰਘ ਦੇ ਪ੍ਰਤੀ ਉਨ੍ਹਾਂ ਦੀ ਦੇਣਦਾਰੀ ਸਪੱਸ਼ਟ ਕੀਤੀ ਜਾ ਸਕੇ। ਪਟੀਸ਼ਨ ਵਿਚ ਡੇਰਾ ਮੁਖੀ ਨੇ ਕਿਹਾ ਸੀ ਕਿ ਇਹ ਉਨ੍ਹਾਂ ਦੀ ਨਿੱਜੀ ਜਾਣਕਾਰੀ ਹੈ ਅਤੇ ਗੋਪਨੀਯਤਾ ਬਣਾਈ ਰੱਖਣ ਲਈ ਉਨ੍ਹਾਂ ਨੂੰ ਉਕਤ ਦਸਤਾਵੇਜ਼ ਦੇਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਹੈ।

 ਇਹ ਵੀ ਪੜ੍ਹੋ :  ਕਾਂਗਰਸ ਦੇ ਫੇਰਬਦਲ ਨੇ ਬਦਲੇ ਪੰਜਾਬ ਕਾਂਗਰਸ ਦੇ ਹਾਲਾਤ, ਸਿੱਧੂ 'ਤੇ ਸਸਪੈਂਸ ਫਿਰ ਬਰਕਰਾਰ


Gurminder Singh

Content Editor

Related News