ਡੇਰਾ ਬਿਆਸ ਮੁਖੀ ਨਾਲ ਜੇਲ੍ਹ 'ਚ ਮੁਲਾਕਾਤ ਤੋਂ ਬਾਅਦ ਬਿਕਰਮ ਮਜੀਠੀਆ ਦੇ ਪੇਜ 'ਤੇ ਪਈ ਪੋਸਟ
Tuesday, Sep 23, 2025 - 04:39 PM (IST)

ਪਟਿਆਲਾ/ਅੰਮ੍ਰਿਤਸਰ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਲਗਭਗ 35 ਮਿੰਟ ਚੱਲੀ ਇਸ ਮੁਲਾਕਾਤ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਡੇਰਾ ਮੁਖੀ ਨਾਲ ਮੁਲਾਕਾਤ ਤੋਂ ਬਾਅਦ ਬਿਕਰਮ ਮਜੀਠੀਆ ਦੇ ਸੋਸ਼ਲ ਮੀਡੀਆ ਪੇਜ 'ਤੇ ਇਕ ਪੋਸਟ ਪਾਈ ਗਈ ਹੈ, ਜਿਸ ਵਿਚ ਮਜੀਠੀਆ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਸ਼ੁਕਰਾਨਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਤਿਹਾਸ ਪਿੰਡ 'ਚ ਪ੍ਰਵਾਸੀਆਂ ਖ਼ਿਲਾਫ ਪੈ ਗਿਆ ਵੱਡਾ ਮਤਾ, ਪਾਬੰਦੀਆਂ ਜਾਣ ਰਹਿ ਜਾਓਗੇ ਹੈਰਾਨ
ਕੀ ਲਿਖਿਆ ਪੋਸਟ ਵਿਚ
ਮਜੀਠੀਆ ਦੇ ਨਾਮ ਹੇਠ ਪਾਈ ਗਈ ਪੋਸਟ ਵਿਚ ਲਿਖਿਆ ਹੈ ਕਿ ਦਾਸ ਦੀ ਨਾ ਤਾਂ ਇਨੀ ਹੈਸੀਅਤ ਹੈ ਨਾ ਔਕਾਤ ਹੈ। ਇਕ ਨਿਮਾਣਾ ਭੁੱਲਣਹਾਰ ਜੀਵ ਹਾਂ ਅਤੇ ਮੇਰੇ ਕੋਲ ਯੋਗ ਸ਼ਬਦ ਵੀ ਨਹੀਂ ਜਿਨ੍ਹਾਂ ਨਾਲ ਮੈਂ ਅਤਿ ਸਤਿਕਾਰਤ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਸ਼ੁਕਰਾਨਾ ਅਦਾ ਕਰ ਸਕਾਂ ਜੋ ਦਾਸ ਨੂੰ ਮਿਲਣ ਅੱਜ ਨਾਭਾ ਜੇਲ੍ਹ ਵਿਚ ਪਹੁੰਚੇ। ਉਨ੍ਹਾਂ ਦਾ ਮੈਨੂੰ ਮਿਲਣ ਆਉਣਾ ਮੇਰੀ ਹੌਂਸਲਾ ਅਫਜ਼ਾਈ ਕਰਨੀ ਮੇਰੇ ਲਈ ਬੇਹੱਦ ਭਾਵਨਾਤਮਕ ਪਲ ਹਨ। ਮੇਰੇ ਔਖੇ ਵੇਲੇ ਉਨ੍ਹਾਂ ਨੇ ਹਮੇਸ਼ਾ ਹੀ ਮੇਰੀ ਬਾਂਹ ਫੜੀ ਹੈ ਮੈਂ ਉਨ੍ਹਾਂ ਦਾ ਬੇਹੱਦ ਸ਼ੁਕਰ ਗੁਜ਼ਾਰ ਹਾਂ। ਸਮੂਹ ਸੰਗਤ ਲੋਕਾਂ ਅਤੇ ਸੰਤਾਂ ਮਹਾਂਪੁਰਖਾਂ ਦਾ ਤਹਿ ਦਿਲੋਂ ਧੰਨਵਾਦ ਜਿਨ੍ਹਾਂ ਦੇ ਅਸ਼ੀਰਵਾਦ ਸਦਕਾ ਦਾਸ ਚੜ੍ਹਦੀ ਕਲਾ ਵਿਚ ਹੈ। ਗੁਰੂ ਸਾਹਿਬ ਦਾ ਕੋਟਾਨ ਕੋਟਿ ਸ਼ੁਕਰਾਨਾ ਜੋ ਸਦਾ ਦਾਸ 'ਤੇ ਹਮੇਸ਼ਾ ਮਿਹਰ ਭਰਿਆ ਹੱਥ ਰੱਖਦੇ ਹਨ। ਹੌਂਸਲੇ ਹਮੇਸ਼ਾ ਬੁਲੰਦ ਰਹਿਣਗੇ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e