ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਜੇਲ੍ਹ 'ਚ ਨਹੀਂ ਜਾਣਾ ਚਾਹੀਦਾ : ਪੰਨੂ
Monday, Feb 02, 2026 - 08:40 PM (IST)
ਚੰਡੀਗੜ੍ਹ (ਵੈੱਬ ਡੈੱਸਕ) : ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਸਿੰਘ ਪੰਨੂ ਨੇ ਡੇਰਾ ਬਿਆਸ ਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਬਲਤੇਜ ਪੰਨੂ ਨੇ ਆਖਿਆ ਹੈ ਕਿ ਡੇਰਾ ਬਿਆਸ ਮੁਖੀ ਨੂੰ ਜੇਲ੍ਹ ਵਿਚ ਨਹੀਂ ਜਾਣਾ ਚਾਹੀਦਾ ਸੀ। ਇਥੇ ਹੀ ਬਸ ਨਹੀਂ ਬਲਤੇਜ ਪੰਨੂ ਨੇ ਇਥੋਂ ਤੱਕ ਵੀ ਆਖ ਦਿੱਤਾ ਕਿ ਕਿਸੇ ਤਰ੍ਹਾਂ ਦੀ ਜੱਜਮੈਂਟ ਵੀ ਨਹੀਂ ਹੋਣੀ ਚਾਹੀਦੀ। ਪੰਨੂ ਨੇ ਸਿੱਧੇ ਤੌਰ 'ਤੇ ਡੇਰਾ ਮੁਖੀ ਵੱਲੋਂ ਬਿਕਰਮ ਮਜੀਠੀਆ ਨੂੰ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਦਿੱਤੀ ਕਲੀਨ ਚਿੱਟ ਨੂੰ ਲੈ ਕੇ ਸਵਾਲ ਚੁੱਕੇ ਹਨ।
ਡੇਰਾ ਮੁਖੀ ਨੇ ਮਜੀਠੀਆ ਨੂੰ ਦਿੱਤੀ ਕਲੀਨ ਚਿੱਟ
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ 'ਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਡੇਰਾ ਮੁਖੀ ਨੇ ਵੱਡਾ ਬਿਆਨ ਦਿੱਤਾ ਹੈ। ਜਿਵੇਂ ਹੀ ਡੇਰਾ ਮੁਖੀ ਮਜੀਠੀਆ ਨਾਲ ਮੁਲਾਕਾਤ ਕਰਕੇ ਜੇਲ੍ਹ 'ਚੋਂ ਬਾਹਰ ਆਏ ਤਾਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਇਸ ਮੁਲਾਕਾਤ ਦਾ ਕਾਰਣ ਪੁੱਛਿਆ ਤਾਂ ਡੇਰਾ ਮੁਖੀ ਨੇ ਕਿਹਾ ਕਿ ਉਹ ਮੇਰੇ ਦੋਸਤ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਦੋਸਤ ਅਤੇ ਰਿਸ਼ਤੇਦਾਰ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੋਈ ਆਪਣਾ ਰਿਸ਼ਤੇਦਾਰ ਜੇਲ੍ਹ ਵਿਚ ਹੋਵੇ ਤਾਂ ਕੀ ਉਸ ਨੂੰ ਮਿਲਣਾ ਨਹੀਂ ਚਾਹੀਦਾ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਬਿਕਰਮ ਮਜੀਠੀਆ ਉਪਰ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਸਵਾਲ ਕੀਤੇ ਤਾਂ ਡੇਰਾ ਮੁਖੀ ਨੇ ਕਿਹਾ ਕਿ ਇਹ ਸਭ ਗਲਤ ਹੈ। ਇਸ ਦੌਰਾਨ ਬਾਬਾ ਗੁਰਿੰਦਰ ਢਿੱਲੋਂ ਨੇ ਇਹ ਵੀ ਕਿਹਾ ਕਿ ਮੈਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਮੈਂ ਕਿਸੇ ਉਪਰ ਕੋਈ ਕੁਮੈਂਟ ਕਰਾਂ, ਸਰਕਾਰ ਆਪਣੀ ਥਾਂ 'ਤੇ ਹੈ ਮੇਰੀ ਰਿਸ਼ਤੇਦਾਰੀ ਹੈ, ਜਿਸ ਦੇ ਚੱਲਦੇ ਉਹ ਮੁਲਾਕਾਤ ਕਰਨ ਆਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
