ਖੇਤੀ ਕਾਨੂੰਨ ਵਾਪਸ ਲੈਣ ਦੇ PM ਮੋਦੀ ਦੇ ਫ਼ੈਸਲੇ ਦਾ ਬਾਬਾ ਹਰਨਾਮ ਸਿੰਘ ਖਾਲਸਾ ਨੇ ਕੀਤਾ ਸਵਾਗਤ

Friday, Nov 19, 2021 - 08:02 PM (IST)

ਖੇਤੀ ਕਾਨੂੰਨ ਵਾਪਸ ਲੈਣ ਦੇ PM ਮੋਦੀ ਦੇ ਫ਼ੈਸਲੇ ਦਾ ਬਾਬਾ ਹਰਨਾਮ ਸਿੰਘ ਖਾਲਸਾ ਨੇ ਕੀਤਾ ਸਵਾਗਤ

ਮਹਿਤਾ (ਬਿਊਰੋ)-ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨੇ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਦਾ ਦਮਦਮੀ ਟਕਸਾਲ ਨੇ ਸਵਾਗਤ ਕੀਤਾ ਹੈ ਤੇ ਇਸ ਨੂੰ ‘ਦੇਰ ਆਏ ਦਰੁਸਤ ਆਏ’ ਕਿਹਾ। ਜ਼ਿਕਰਯੋਗ ਹੈ ਕਿ ਅੱਜ ਗੁਰਪੁਰਬ ਮੌਕੇ ਮੋਦੀ ਵਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ। ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਅਤੇ ਖੇਤੀ ਬਾਰੇ ਕੋਈ ਵੀ ਕਾਨੂੰਨ ਕਿਸਾਨਾਂ ਨੂੰ ਭਰੋਸੇ ’ਚ ਲੈ ਕੇ ਹੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲੈਣ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ-ਦੇਸ਼ ਦੇ ਕਿਸਾਨਾਂ ਦੀ ਹੋਈ ਵੱਡੀ ਜਿੱਤ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਾਲੇ ਕਾਨੂੰਨ ਰੱਦ ਕਰਦਿਆਂ ਮਜ਼ਬੂਤ ਇੱਛਾ-ਸ਼ਕਤੀ ਨਾਲ ਕਿਸਾਨੀ ਦੇ ਹੱਕ ’ਚ ਜੋ ਫ਼ੈਸਲਾ ਲਿਆ ਹੈ, ਉਸ ਨੂੰ ਨਿਰੰਤਰ ਜਾਰੀ ਰੱਖਣਾ ਹੋਵੇਗਾ। ਇਸ ਮੌਕੇ ਉਨ੍ਹਾਂ ਸ੍ਰੀ ਕਰਤਾਰਪੁਰ ਅੰਤਰਰਾਸ਼ਟਰੀ  ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਲਾਂਘੇ ਨੂੰ ਨਿਰੰਤਰ ਜਾਰੀ ਰੱਖਣ ਅਤੇ ਸ਼ਰਧਾਲੂਆਂ ਦੀ ਯਾਤਰਾ ਪ੍ਰਤੀ ਉੱਚਿਤ ਤੇ ਸੁਖਾਲਾ ਪ੍ਰਬੰਧ ਕਰਨ ਲਈ ਵੀ ਕਿਹਾ।


author

Manoj

Content Editor

Related News