ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੀ ਯਾਦ ''ਚ ਗੇਟ ਬਣਾਉਣ ਲਈ ਮਨਪ੍ਰੀਤ ਬਾਦਲ ਨੇ ਖਹਿਰਾ ਨੂੰ ਸੌਂਪਿਆ 50 ਲੱਖ ਦਾ ਚੈੱਕ

Thursday, Sep 09, 2021 - 02:18 PM (IST)

ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੀ ਯਾਦ ''ਚ ਗੇਟ ਬਣਾਉਣ ਲਈ ਮਨਪ੍ਰੀਤ ਬਾਦਲ ਨੇ ਖਹਿਰਾ ਨੂੰ ਸੌਂਪਿਆ 50 ਲੱਖ ਦਾ ਚੈੱਕ

ਬੇਗੋਵਾਲ (ਰਜਿੰਦਰ) - ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਸਮਾਗਮਾਂ ਮੌਕੇ ਬੇਗੋਵਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੀ ਯਾਦ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਗੇਟ ਬਣਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਸਿਆ ਕਿ ਇਸ ਗੇਟ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 50 ਲੱਖ ਰੁਪਏ ਦਾ ਚੈੱਕ ਦੇ ਦਿੱਤਾ ਗਿਆ ਹੈ। ਖਹਿਰਾ ਨੇ ਗੇਟ ਬਣਾਉਣ ਵਾਸਤੇ 50 ਲੱਖ ਰੁਪਏ ਦਾ ਚੈੱਕ ਦੇਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦਾ ਧੰਨਵਾਦ ਪ੍ਰਗਟਾਇਆ ਹੈ।

ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਤੇਗ ਬਹਾਦੁਰ ਜੀ ਦੀ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਨੇ ਪਛਾਣ ਕੀਤੀ ਸੀ ਅਤੇ “ਗੁਰੂ ਲਾਧੋ ਰੇ” ਰਾਹੀਂ ਸੰਗਤਾਂ ਨੂੰ ਗੁਰੂ ਜੀ ਬਾਰੇ ਵਾਕਫ਼ ਕਰਵਾਇਆ ਸੀ।


author

rajwinder kaur

Content Editor

Related News