ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ’ਤੇ ਵੱਡੀ ਗਿਣਤੀ ’ਚ ਸੰਗਤ ਹੋਈ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ

Tuesday, Nov 08, 2022 - 06:22 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਸਾਹਿਬ ਵੀ ਸਜਾਏ ਗਏ ਹਨ। ਇਸ ਦੌਰਾਨ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਪ੍ਰ

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ, ਹੋਂਦ ਦੀ ਲੜਾਈ ’ਚ ਕਿਸ ਦਾ ਪੱਲੜਾ ਰਹੇਗਾ ਭਾਰੀ

PunjabKesari

ਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ, ਜਿਸ ’ਚ ਹੀਰੇ-ਮੋਤੀ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸ਼ਾਮਲ ਸਨ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜ਼ਾਨਾ ਸ਼ਾਮਲ ਹੈ। ਇਸ ਪਾਵਨ ਦਿਹਾੜੇ ਮੌਕੇ ਐੱਸ. ਜੀ. ਪੀ. ਸੀ. ਵੱਲੋਂ ਵੀ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਉਨ੍ਹਾਂ ਅਲੌਕਿਕ ਰੌਣਕਾਂ ਦਾ ਅਨੰਦ ਮਾਣਿਆ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਬਲੈਕਲਿਸਟ ਕੀਤੇ ਇਹ ਵਾਹਨ, ਹੋਵੇਗੀ ਸਖ਼ਤ ਕਾਰਵਾਈ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News