ਹੁਣ ਬਾਬਾ ਸੇਵਾ ਸਿੰਘ ਨੇ ਕੀਤਾ ''ਪਦਮ ਵਿਭੂਸ਼ਣ'' ਐਵਾਰਡ ਵਾਪਸ ਕਰਨ ਦਾ ਐਲਾਨ

Friday, Dec 04, 2020 - 06:14 PM (IST)

ਤਰਨਤਾਰਨ (ਰਮਨ): ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਆਪਣਾ ਪਦਮਸ਼੍ਰੀ ਐਵਾਰਡ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ 'ਚ ਇਕ ਪੱਤਰ ਅੱਜ ਰਾਸ਼ਟਰਪਤੀ ਨੂੰ ਭੇਜਦਿਆਂ ਬਾਬਾ ਸੇਵਾ ਸਿੰਘ ਜੀ ਨੇ ਲਿਖਿਆ ਕਿ, 'ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕਰਨ ਅਤੇ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਜ਼ੁਲਮ ਕਰਨ ਦੇ ਵਰਤਾਰੇ ਸਬੰਧੀ ਵੇਦਨਾ ਪ੍ਰਗਟ ਕਰਦਾ ਹੋਇਆ 'ਪਦਮਸ਼੍ਰੀ ਐਵਾਰਡ' ਵਾਪਸ ਕਰ ਰਿਹਾ ਹਾਂ।

ਇਹ ਵੀ ਪੜ੍ਹੋ: ਬੀਬੀਆਂ ਦੇ ਹੌਂਸਲੇ ਬੁਲੰਦ, 'ਬ੍ਰਿਗੇਡ' ਬਣ ਕੇ ਖੇਤਾਂ ਤੇ ਘਰਾਂ ਦੀ ਰਾਖੀ ਲਈ ਪਹਾੜ ਵਾਂਗ ਡਟੀਆਂ

PunjabKesari

ਉਨ੍ਹਾਂ ਅੱਗੇ ਲਿਖਿਆ ਕਿ ਅੱਜ ਜਦੋਂ ਸਮੁੱਚੇ ਭਾਰਤ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤਾਂ ਅਜਿਹੇ ਸਮੇਂ 'ਚ ਸਰਕਾਰ ਵਲੋਂ ਅਪਣਾਇਆ ਜਾ ਰਿਹਾ ਵਤੀਰਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਨ-ਸਨਮਾਨ ਲੋਕ ਅਤੇ ਸਮਾਜ ਭਲਾਈ ਲਈ ਹੀ ਮਿਲਦੇ ਹਨ, ਜਦੋਂ ਆਮ ਲੋਕਾਂ ਨਾਲ ਵਧੀਕੀ ਹੋ ਰਹੀ ਹੋਵੇ, ਉਨ੍ਹਾਂ ਨੂੰ ਲਿਤਾੜਿਆ ਜਾ ਰਿਹਾ ਹੋਵੇ, ਲੋਕ ਕੜਾਕੇ ਦੀ ਠੰਢ 'ਚ ਸੜਕਾਂ 'ਤੇ ਦਿਨ ਰਾਤ ਗੁਜ਼ਾਰ ਰਹੇ ਹੋਣ ਅਤੇ ਅਜਿਹੇ 'ਚ ਰਾਸ਼ਟਰ ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਰਿਹਾ ਹੋਵੇ ਤਾਂ ਅਜਿਹੇ ਰਾਸ਼ਟਰੀ ਸਨਮਾਨ ਨੂੰ ਕੋਲ ਰੱਖਣ ਦੀ ਕੋਈ ਤੁਕ ਨਹੀਂ ਬਣਦੀ।ਉਨ੍ਹਾਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਵੀ ਆਪਣਾ 'ਪਦਮ ਵਿਭੂਸ਼ਣ' ਵਾਪਸ ਕਰਨ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ:  ਮ੍ਰਿਤਕ ਅੰਦੋਲਨਕਾਰੀ ਮਕੈਨਿਕ ਦੇ ਪਰਿਵਾਰ ਦੀ ਮਦਦ ਲਈ 'ਆਪ' ਨੇ ਇਕੱਠੇ ਕੀਤੇ 10 ਲੱਖ


Shyna

Content Editor

Related News