ਡੇਰਾ ਤਪਿਆਣਾ ਸਾਹਿਬ ਵਿਖੇ 24 ਅਗਸਤ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ

Wednesday, Aug 06, 2025 - 06:04 AM (IST)

ਡੇਰਾ ਤਪਿਆਣਾ ਸਾਹਿਬ ਵਿਖੇ 24 ਅਗਸਤ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ (ਸਰਬਜੀਤ) : ਪਿੰਡ ਸੁਲਤਾਨਵਿੰਡ ਦੇ ਨਜ਼ਦੀਕ ਪੈਂਦੇ ਡੇਰਾ ਤਪਿਆਣਾ ਸਾਹਿਬ ਵਿਖੇ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਨਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਸੇਵਾਦਾਰ ਬਾਬਾ ਤੁਲਸੀ ਦਾਸ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਵੀਰ ਸਿੰਘ ਰਿੰਕੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਜੀ ਦਾ 43ਵਾਂ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਸ਼ਰਧਾਲੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਮੇਲੇ ਸਬੰਧੀ ਹੋਣ ਵਾਲੇ ਸਮਾਗਮ ਵਿੱਚ ਸੰਤਾਂ-ਮਹਾਪੁਰਸ਼ਾਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਪਹੁੰਚ ਕੇ ਹਾਜ਼ਰੀ ਭਰਨਗੇ।

ਇਹ ਵੀ ਪੜ੍ਹੋ : ਸੰਜੀਵ ਅਰੋੜਾ ਨੇ ਕੀਤੀ NHAI ਦੇ ਚੇਅਰਮੈਨ ਨਾਲ ਮੁਲਾਕਾਤ, ਰੱਖੀਆਂ ਇਹ ਮੰਗਾਂ

 ਉਨ੍ਹਾਂ ਦੱਸਿਆ ਕਿ ਬਾਬਾ ਲੱਖਾ ਦਾਸ ਦੇ ਤਪ ਅਸਥਾਨ ਡੇਰਾ ਤਪਿਆਣਾ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਤੁਲਸੀ ਦਾਸ ਦੀ ਰਹਿਨਮਾਈ ਹੇਠ 24 ਅਗਸਤ ਨੂੰ ਇਹ ਮੇਲਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਜੁਗਰਾਜ ਸਿੰਘ ਸੰਧੂ, ਬਲਜਿੰਦਰ ਸਿੰਘ , ਜਗਤਾਰ ਸਿੰਘ , ਸਤਨਾਮ ਸਿੰਘ, ਰਾਮ ਸਿੰਘ ਸੰਜੋੜਾ, ਲਵਜਿੰਦਰ ਸਿੰਘ, ਬਾਬਾ ਮੁਖਤਿਆਰ ਸਿੰਘ, ਸਾਹਿਬ ਸਿੰਘ, ਸੁਖਜੀਤ ਸਿੰਘ, ਲਖਵਿੰਦਰ ਸਿੰਘ, ਗਿਆਨੀ ਸਤਨਾਮ ਸਿੰਘ, ਰਾਮ ਸਿੰਘ ਤੋਂ ਇਲਾਵਾ ਹੋਰ ਵੀ ਸੇਵਾਦਾਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News