Big Breaking: ਬਾਬਾ ਤਰਸੇਮ ਸਿੰਘ ਦਾ ਕਾਤਲ ਅਮਰਜੀਤ ਸਿੰਘ ਪੁਲਸ ਮੁਕਾਬਲੇ ''ਚ ਢੇਰ

Tuesday, Apr 09, 2024 - 08:29 AM (IST)

ਉੱਤਰਾਖੰਡ (ਏ.ਐੱਨ.ਆਈ.): ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੱਤਰਾਖੰਡ ਸਪੈਸ਼ਲ ਟਾਸਕ ਫ਼ੋਰਸ ਵੱਲੋਂ ਮੰਗਲਵਾਰ ਤੜਕਸਾਰ ਬਾਬਾ ਤਰਸੇਮ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਮੁਕਾਬਲੇ ਵਿਚ ਢੇਰ ਕਰ ਦਿੱਤਾ ਗਿਆ ਹੈ। ਉੱਤਰਾਖੰਡ ਪੁਲਸ ਮੁਤਾਬਕ ਹਰਿਦੁਆਰ ਦੇ ਭਗਵਾਨਪੁਰ ਖੇਤਰ ਵਿਚ ਉੱਤਰਾਖੰਡ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨਾਲ ਕਤਲਕਾਂਡ ਦਾ ਮੁੱਖ ਮੁਲਜ਼ਮ ਮੁਕਾਬਲੇ ਵਿਚ ਮਾਰਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ 'ਤੇ ਖੁਸ਼ੀ 'ਚ ਖੀਵੇ ਹੋਇਆ ਪਾਲ ਸਮਾਓਂ, ਮੂਸੇਵਾਲਾ ਦੇ ਪਰਿਵਾਰ ਨੂੰ ਦਿੱਤੇ ਕੀਮਤੀ ਤੋਹਫ਼ੇ (ਵੀਡੀਓ

ਉੱਤਰਾਖੰਡ ਪੁਲਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਭਿਨਵ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਉਰਫ਼ ਬਿੱਟੂ ਪੁਲਸ ਮੁਕਾਬਲੇ ਵਿਚ ਮਾਰਿਆ ਗਿਆ ਹੈ, ਜਦਕਿ ਉਸ ਦਾ ਸਾਥੀ ਮੌਕੇ ਤੋਂ ਭੱਜ ਗਿਆ। ਪੁਲਸ ਨੇ ਦੱਸਿਆ ਕਿ ਅਮਰਜੀਤ ਸਿੰਘ ਖ਼ਿਲਾਫ਼ 16 ਤੋਂ ਵੱਧ ਕੇਸ ਦਰਜ ਹਨ ਤੇ ਉਸ ਦੇ ਸਿਰ 'ਤੇ 1 ਲੱਖ ਰੁਪਏ ਦਾ ਇਨਾਮ ਸੀ। ਡੀ.ਜੀ.ਪੀ. ਨੇ ਕਿਹਾ ਕਿ ਉਤਰਾਖੰਡ ਐੱਸ.ਟੀ.ਐੱਫ. ਅਤੇ ਹਰਿਦੁਆਰ ਪੁਲਸ ਨੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਇਕ ਸਾਂਝਾ ਅਭਿਆਨ ਸ਼ੁਰੂ ਕੀਤਾ ਸੀ। 

ਜ਼ਿਕਰਯੋਗ ਹੈ ਕਿ ਬਾਬਾ ਤਰਸੇਮ ਸਿੰਘ ਦਾ 28 ਮਾਰਚ ਨੂੰ ਊਧਮ ਸਿੰਘ ਨਗਰ ਦੇ ਨਾਨਕਮੱਤਾ ਗੁਰਦੁਆਰੇ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ, ਊਧਮ ਸਿੰਘ ਨਗਰ ਦੇ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਨੇ ਦੋਹਾਂ ਫਰਾਰ ਮੁੱਖ ਮੁਲਜ਼ਮਾਂ (ਸ਼ੂਟਰਾਂ), ਅਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਲਈ ਇਨਾਮ ਦੀ ਰਕਮ 50-50 ਹਜ਼ਾਰ ਰੁਪਏ ਤੋਂ ਵਧਾ ਕੇ ਇੱਕ-ਇੱਕ ਲੱਖ ਰੁਪਏ ਕਰ ਦਿੱਤੀ ਸੀ। ਇਸ ਮਾਮਲੇ ਵਿਚ ਤਿੰਨ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਕਿਹਾ ਕਿ ਉਹ ਕਥਿਤ ਤੌਰ 'ਤੇ ਅਪਰਾਧੀਆਂ ਨੂੰ ਇਕੱਠਾ ਕਰਨ, ਸਰੋਤ ਮੁਹੱਈਆ ਕਰਾਉਣ ਅਤੇ ਹਥਿਆਰਾਂ ਦੀ ਸਪਲਾਈ ਕਰਕੇ ਅਪਰਾਧ ਨੂੰ ਅੰਜਾਮ ਦੇਣ ਵਿਚ ਸ਼ਾਮਲ ਸਨ।

ਇਹ ਖ਼ਬਰ ਵੀ ਪੜ੍ਹੋ - ਨਾਕਾ ਦੇਖ ਘਰਵਾਲੀ ਨੂੰ ਛੱਡ ਕੇ ਭੱਜ ਗਿਆ ਡਰਾਈਵਰ, ਪੁਲਸ ਨੇ ਔਰਤ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਡੀ.ਜੀ.ਪੀ. ਕੁਮਾਰ ਨੇ ਕਿਹਾ ਸੀ ਕਿ ਉੱਤਰਾਖੰਡ ਪੁਲਸ ਨੇ ਬਾਬੇ ਦੇ ਕਤਲ ਨੂੰ ਚੁਣੌਤੀ ਵਜੋਂ ਲਿਆ ਹੈ ਅਤੇ ਐੱਸ.ਟੀ.ਐੱਫ. ਅਤੇ ਪੁਲਸ ਲਗਾਤਾਰ ਦੋਵਾਂ ਕਾਤਲਾਂ ਦੀ ਭਾਲ ਕਰ ਰਹੀ ਹੈ। ਡੀ.ਜੀ.ਪੀ. ਨੇ ਅੱਗੇ ਕਿਹਾ ਕਿ ਜੇਕਰ ਅਪਰਾਧੀ ਉੱਤਰਾਖੰਡ ਵਿਚ ਅਜਿਹੇ ਘਿਨਾਉਣੇ ਅਪਰਾਧ ਕਰਦੇ ਹਨ ਤਾਂ ਪੁਲਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਬਾਬਾ ਤਰਸੇਮ ਸਿੰਘ ਕਤਲ ਤੋਂ ਬਾਅਦ ਲਗਾਤਾਰ ਨਜ਼ਰ ਰੱਖੀ ਹੋਈ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਪੁਲਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News