ਬਾਬਾ ਵਡਭਾਗ ਸਿੰਘ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਕੋਰੋਨਾ ਟੈਸਟ ਤੋਂ ਬਿਨਾਂ ਨਹੀਂ ਮਿਲੇਗਾ ਦਾਖ਼ਲਾ

Friday, Mar 05, 2021 - 06:27 PM (IST)

ਬਾਬਾ ਵਡਭਾਗ ਸਿੰਘ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਕੋਰੋਨਾ ਟੈਸਟ ਤੋਂ ਬਿਨਾਂ ਨਹੀਂ ਮਿਲੇਗਾ ਦਾਖ਼ਲਾ

ਊਨਾ/ਜਲੰਧਰ : ਜ਼ਿਲ੍ਹੇ ਦੇ ਪ੍ਰਸਿੱਧ ਧਾਰਮਿਕ ਸਥਾਨ ਮੈੜੀ ਸਥਿਤ ਗੁਰਦੁਆਰਾ ਬਾਬਾ ਵਡਭਾਗ ਸਿੰਘ ਵਿਚ 21 ਤੋਂ  31 ਮਾਰਚ ਤੱਕ ਹੋਲੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਮੇਲੇ ਵਿਚ ਸੂਬੇ ਸਮੇਤ ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਪਹੁੰਚਦੇ ਹਨ। ਕੋਵਿਡ-19 ਮਹਾਮਾਰੀ ਦੇ ਦੌਰ ਵਿਚ ਬਿਮਾਰੀ ਤੋਂ ਬਚਾਅ ਅਤੇ ਇਸਦੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਮੇਲੇ ਵਿਚ ਆਉਣ ਵਾਲੇ ਸ਼ਰਧਾਲੂ ਆਪਣੇ ਨਾਲ ਕੋਵਿਡ-19 ਨੈਗੇਟਿਵ ਰਿਪੋਰਟ ਜ਼ਰੂਰ ਲੈਕੇ ਆਉਣ । ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਊਨਾ ਰਾਘਵ ਸ਼ਰਮਾ ਨੇ ਦੱਸਿਆ ਕਿ ਮੈੜੀ ਮੇਲੇ ਵਿਚ ਆਉਣ ਵਾਲੇ ਸ਼ਰਧਾਲੂ ਊਨਾ ਪੁੱਜਣ ਤੋਂ 72 ਘੰਟੇ ਪਹਿਲਾਂ ਜਾਰੀ ਕੋਵਿਡ-19 ਰਿਪੋਰਟ ਆਪਣੇ ਨਾਲ ਲਿਆਉਣਾ ਲਾਜ਼ਮੀ ਕਰਣ । 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਭਗਵੰਤ ਮਾਨ ਦੀਆਂ ਖਰੀਆਂ-ਖਰੀਆਂ, ਦਿੱਤਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਕੋਵਿਡ-19 ਨੈਗੇਟਿਵ ਰਿਪੋਰਟ ਸਰਕਾਰ ਤੋਂ ਮਾਨਤਾ ਪ੍ਰਾਪਤ ਲੈਬੋਰੇਟਰੀ ਵਲੋਂ ਜਾਰੀ ਕੀਤੀ ਗਈ ਹੋਣੀ ਲਾਜ਼ਮੀ ਹੈ । ਉਨ੍ਹਾਂ ਸ਼ਰਧਾਲੂਆਂ ਨੂੰ ਸੁਚੇਤ ਵੀ ਕੀਤਾ ਕਿ ਬਿਨਾਂ ਕੋਵਿਡ-19 ਨੈਗੇਟਿਵ ਰਿਪੋਰਟ ਦੇ ਹੋਲੀ ਮੇਲੇ ਲਈ ਯਾਤਰਾ ਨਾ ਕਰੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਇਸ ਬਾਰੇ ਜਾਗਰੂਕ ਕਰਣ ਦੇ ਮਕਸਦ ਨਾਲ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕੀਤਾ ਗਿਆ ਹੈ।
ਬੰਦ ਸਥਾਨਾਂ ਉੱਤੇ 50 ਫ਼ੀਸਦੀ ਸਮਰੱਥਾ ਤੋਂ ਜ਼ਿਆਦਾ ਲੋਕ ਇਕੱਠੇ ਨਹੀਂ ਹੋ ਸਕਣਗੇ।

ਇਹ ਵੀ ਪੜ੍ਹੋ : ਵਿਧਾਨ ਸਭਾ ’ਚੋਂ ਮੁਅੱਤਲ ਕੀਤੇ ਜਾਣ 'ਤੇ ਲੋਹਾ-ਲਾਖਾ ਹੋਏ ਬਿਕਰਮ ਮਜੀਠੀਆ, ਦੇਖੋ ਕੀ ਬੋਲੇ

ਡੀ. ਸੀ. ਰਾਘਵ ਸ਼ਰਮਾ ਨੇ ਦੱਸਿਆ ਕਿ ਮੈੜੀ ਮੇਲੇ ਦੌਰਾਨ ਮੇਲਾ ਖੇਤਰ ਵਿਚ ਵਿਸ਼ੇਸ਼ ਤੌਰ ਉੱਤੇ ਬੰਦ ਹਾਲ, ਕਮਰੇ ਜਾਂ ਸਥਾਨ ਉੱਤੇ ਵੱਧ ਤੋਂ ਵੱਧ 50 ਫ਼ੀਸਦੀ ਸਮਰੱਥਾ ਅਤੇ 200 ਤੋਂ ਜਿਆਦਾ ਲੋਕਾਂ ਦੇ ਇਕੱਠੇ ਹੋਣ 'ਤੇ ਪੂਰਨ ਰੋਕ ਰਹੇਗੀ । ਇਸ ਤੋਂ ਇਲਾਵਾ ਖੁੱਲ੍ਹੋ ਸਥਾਨਾਂ 'ਤੇ ਦੋ ਗਜ ਦੀ ਸਮਾਜਿਕ ਦੂਰੀ ਦੇ ਨਿਯਮ ਦੇ ਹਿਸਾਬ ਨਾਲ ਹੀ ਲੋਕ ਇਕੱਠਾ ਹੋ ਸਕਣਗੇ । ਉਨ੍ਹਾਂ ਸਾਰੇ ਪ੍ਰਬੰਧਕਾਂ, ਗੁਰਦੁਆਰਾ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੂੰ  ਬੇਨਤੀ ਕੀਤੀ ਹੈ ਕਿ ਕੋਵਿਡ-19 ਮਹਾਮਾਰੀ ਨੂੰ ਲੈ ਕੇ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤਾਂ ਕਿ ਆਪਣਾ ਅਤੇ ਹੋਰਾਂ ਦਾ ਕੋਵਿਡ ਤੋਂ ਬਚਾਅ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਖਮਾਣੋਂ ਦੇ ਹਰਜਿੰਦਰ ਸਿੰਘ ਦੀ ਕੈਨੇਡਾ 'ਚ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News