ਬੱਬਰ ਖਾਲਸਾ ਨਾਲ ਸਬੰਧਤ ਮੁਲਜ਼ਮ ਜੁਡੀਸ਼ੀਅਲ ਹਿਰਾਸਤ ''ਚ, ਜਗਦੀਸ਼ ਟਾਈਟਲਰ, ਸੱਜਣ ਕੁਮਾਰ ਸਨ ਨਿਸ਼ਾਨੇ ''ਤੇ

Tuesday, Jun 13, 2017 - 12:47 PM (IST)

ਬੱਬਰ ਖਾਲਸਾ ਨਾਲ ਸਬੰਧਤ ਮੁਲਜ਼ਮ ਜੁਡੀਸ਼ੀਅਲ ਹਿਰਾਸਤ ''ਚ, ਜਗਦੀਸ਼ ਟਾਈਟਲਰ, ਸੱਜਣ ਕੁਮਾਰ ਸਨ ਨਿਸ਼ਾਨੇ ''ਤੇ

ਮੋਹਾਲੀ (ਕੁਲਦੀਪ) : ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਬੱਬਰ ਖਾਲਸਾ ਨਾਲ ਸਬੰਧਤ 7 ਮੁਲਜ਼ਮਾਂ ਨੂੰ ਸੋਮਵਾਰ ਪੁਲਸ ਰਿਮਾਂਡ ਖਤਮ ਹੋਣ ਉਪਰੰਤ ਫਿਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਮਾਣਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ । ਪੁਲਸ ਵਲੋਂ ਸੋਮਵਾਰ ਨੂੰ ਅਦਾਲਤ 'ਚ ਹਰਵਰਿੰਦਰ ਸਿੰਘ, ਅੰਮ੍ਰਿਤਪਾਲ ਕੌਰ ਉਰਫ ਅੰਮ੍ਰਿਤ, ਰਣਦੀਪ ਸਿੰਘ, ਸਤਨਾਮ ਸਿੰਘ, ਰਮਨਦੀਪ ਸਿੰਘ, ਪਰਮਿੰਦਰ ਸਿੰਘ, ਜਰਨੈਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ।
ਦੱਸਣਯੋਗ ਹੈ ਕਿ ਪੁਲਸ ਨੇ ਖਾਲਿਸਤਾਨ ਜ਼ਿੰਦਾਬਾਦ ਗਰੁੱਪ ਬਣਾ ਕੇ ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪਾਕਿਸਤਾਨ, ਉਸਦੇ ਵੱਖ-ਵੱਖ ਪੂਰਬੀ ਦੇਸ਼ਾਂ ਅਤੇ ਯੂ. ਕੇ. ਦੇ ਕੱਟੜਪੰਥੀ ਨੌਜਵਾਨਾਂ ਨੂੰ ਇਕੱਠੇ ਕਰਨ ਵਿਚ ਲੱਗੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਇਕ ਸ਼ਿਵ ਸੈਨਾ ਆਗੂ ਅਤੇ ਬਰਗਾੜੀ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਵੀ ਇਨ੍ਹਾਂ ਦੇ ਨਿਸ਼ਾਨੇ 'ਤੇ ਸਨ । ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਸੀ, ਜੋ ਕਿ ਪਿਛਲੇ 14 ਦਿਨਾਂ ਤੋਂ ਪੁਲਸ ਰਿਮਾਂਡ 'ਤੇ ਚੱਲ ਰਹੇ ਸਨ।


Related News