ਬੱਬਰ ਖਾਲਸਾ ਨਾਲ ਸਬੰਧਿਤ ਇਕ ਹੋਰ ਵਿਅਕਤੀ ਗ੍ਰਿਫਤਾਰ

04/03/2019 4:03:08 PM

ਮੋਹਾਲੀ (ਕੁਲਦੀਪ) : ਸਟੇਟ ਆਪਰੇਸ਼ਨ ਸੈੱਲ ਵਲੋਂ ਬੁੱਧਵਾਰ ਨੂੰ ਬੱਬਰ ਖਾਲਸਾ ਨਾਲ ਸਬੰਧਿਤ ਇਕ ਹੋਰ ਵਿਅਕਤੀ ਨੂੰ ਨਾਡਾ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਦਲੇਰ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ, ਜਿਸ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ। ਫਿਲਹਾਲ ਅਦਾਲਤ ਵਲੋਂ ਦਲੇਰ ਸਿੰਘ ਨੂੰ ਇਕ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਬੱਬਰ ਖਾਲਸਾ ਨਾਲ ਸਬੰਧਿਤ 5 ਲੋਕਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 


Babita

Content Editor

Related News