ਦਾੜ੍ਹੀ-ਮੁੱਛਾਂ ’ਤੇ ਭਾਰਤੀ ਸਿੰਘ ਦੀ ਵਿਵਾਦਿਤ ਟਿੱਪਣੀ, ਬੱਬੂ ਮਾਨ ਨੇ ਦਿੱਤਾ ਤਿੱਖਾ ਜਵਾਬ (ਵੀਡੀਓ)

05/16/2022 10:32:49 AM

ਚੰਡੀਗੜ੍ਹ (ਬਿਊਰੋ)– ਕਾਮੇਡੀਅਨ ਭਾਰਤੀ ਸਿੰਘ ਦੀ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਭਾਰਤੀ ਸਿੰਘ ਦੇ ਇਕ ਇੰਟਰਵਿਊ ਦੀ ਹੈ, ਜਿਸ ’ਚ ਉਹ ਦਾੜ੍ਹੀ-ਮੁੱਛਾਂ ਬਾਰੇ ਗੱਲਬਾਤ ਕਰ ਰਹੀ ਹੈ।

ਇਸ ਵੀਡੀਓ ’ਚ ਭਾਰਤੀ ਕਹਿੰਦੀ ਹੈ, ‘‘ਦਾੜ੍ਹੀ-ਮੁੱਛਾਂ ਦੇ ਬਹੁਤ ਫਾਇਦੇ ਹੁੰਦੇ ਹਨ, ਦੁੱਧ ਪੀਓ ਤੇ ਦਾੜ੍ਹੀ ਮੂੰਹ ’ਚ ਪਾਓ ਤਾਂ ਸੇਵੀਆਂ ਦਾ ਸੁਆਦ ਆਉਂਦਾ ਹੈ। ਮੇਰੀਆਂ ਕਈ ਸਹੇਲੀਆਂ ਦੇ ਵਿਆਹ ਹੋਏ ਹਨ, ਜਿਨ੍ਹਾਂ ਦੀ ਇੰਨੀ-ਇੰਨੀ ਦਾੜ੍ਹੀ ਹੈ। ਸਾਰਾ ਦਿਨ ਉਹ ਦਾੜ੍ਹੀ ’ਚੋਂ ਜੂੰਆਂ ਕੱਢਦੀਆਂ ਰਹਿੰਦੀਆਂ ਹਨ।’’

ਇਹ ਖ਼ਬਰ ਵੀ ਪੜ੍ਹੋ : ਗੰਨ ਕਲਚਰ ਤੇ ਗੈਂਗਸਟਰਵਾਦ ਪ੍ਰਮੋਟ ਕਰਨ ਵਾਲੇ ਗਾਇਕਾਂ ਦੀ ਹੁਣ ਖੈਰ ਨਹੀਂ, CM ਮਾਨ ਨੇ ਦਿੱਤੀ ਚਿਤਾਵਨੀ

ਭਾਰਤੀ ਸਿੰਘ ਦੇ ਇਸ ਬਿਆਨ ’ਤੇ ਕਈ ਧਾਰਮਿਕ ਜਥੇਬੰਦੀਆਂ ਦੇ ਬਿਆਨ ਵੀ ਸਾਹਮਣੇ ਆਏ ਹਨ ਤੇ ਲੋਕ ਵੀ ਉਸ ਦਾ ਰੱਜ ਕੇ ਵਿਰੋਧ ਕਰ ਰਹੇ ਹਨ। ਭਾਰਤੀ ਸਿੰਘ ਦੇ ਇਸ ਬਿਆਨ ’ਤੇ ਹੁਣ ਬੱਬੂ ਮਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।

ਇਹ ਵੀਡੀਓ ਬੱਬੂ ਮਾਨ ਦੇ ਇਕ ਲਾਈਵ ਸ਼ੋਅ ਦੀ ਹੈ। ਇਸ ’ਚ ਬੱਬੂ ਮਾਨ ਕਹਿੰਦੇ ਹਨ, ‘‘ਇਕ ਕੁੜੀ ਕੰਮ ਕਰਦੀ ਹੈ, ਉਸ ਨੇ ਸਰਦਾਰਾਂ ਦੀਆਂ ਮੁੱਛਾਂ ਬਾਰੇ ਤੇ ਦਾੜ੍ਹੀ ਬਾਰੇ ਕੋਈ ਟਿੱਪਣੀ ਕੀਤੀ ਹੈ। ਮੇਰੇ ਕੋਲੋਂ ਜਵਾਬ ਲਿਓ ਸਾਰੇ ਸ਼ੋਅਜ਼ ਦੇ। ਕਪਿਲ ਸ਼ਰਮਾ ਤੇ ਤੇਰੀ ਟੀਮ ਤੋਂ ਜਵਾਬ ਚਾਹੀਦਾ ਹੈ। ਫਿਰ ਦੱਸੀਏ ਸਰਦਾਰ ਕੌਣ ਹੁੰਦੇ ਹਨ। ਮੈਂ ਵੀ ਕਹਿ ਦਿੰਦਾ ਹਾਂ ਕਿ ਮੈਂ ਸਿੱਖ ਹਾਂ ਪਰ ਸਿੱਖ ਬਣਨਾ ਔਖਾ ਹੈ।’’

ਨੋਟ– ਭਾਰਤੀ ਸਿੰਘ ਦੀ ਇਸ ਟਿੱਪਣੀ ’ਤੇ ਆਪਣੀ ਰਾਏ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News