ਮਰਾਸੀ ਭਾਈਚਾਰੇ ਦੀਆਂ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਕਰਕੇ ਬੁਰੀ ਤਰ੍ਹਾਂ ਘਿਰੇ 'ਬੱਬੂ ਮਾਨ'

1/9/2020 2:30:16 PM

ਫਗਵਾੜਾ (ਹਰਜੋਤ) : ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਮਰਾਸੀ ਭਾਈਚਾਰੇ ਦੀਆਂ ਔਰਤਾਂ ਵਿਰੁੱਧ ਇਕ ਅਪਮਾਨਯੋਗ ਟਿੱਪਣੀ ਕੀਤੀ ਗਈ ਹੈ। ਇਸ 'ਤੇ ਮਰਾਸੀ ਭਾਈਚਾਰੇ ਦੇ ਲੋਕਾਂ 'ਚ ਬੱਬੂ ਮਾਨ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਮਰਾਸੀ ਭਾਈਚਾਰੇ ਵੱਲੋਂ ਬੱਬੂ ਮਾਨ ਖਿਲਾਫ ਐੱਸ. ਪੀ. ਫਗਵਾੜਾ ਮਨਵਿੰਦਰ ਸਿੰਘ ਨੂੰ ਸ਼ਿਕਾਇਤ ਦੇ ਕੇ ਬੱਬੂ ਮਾਨ 'ਤੇ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਰਫ਼ੀਕ ਮੁਹੰਮਦ ਪੁੱਤਰ ਨੂਰ ਮੁਹੰਮਦ ਵਾਸੀ ਖਲਵਾੜਾ ਗੇਟ ਨੇ ਆਪਣੀ ਜਾਣਕਾਰੀ ਅਨੁਸਾਰ ਸਾਥੀਆਂ ਸਮੇਤ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਸੋਸ਼ਲ ਮੀਡੀਆਂ 'ਤੇ ਵਾਇਰਲ ਇਕ ਵੀਡੀਓ, ਜਿਸ 'ਚ ਤਜਿੰਦਰ ਮਾਨ ਉਰਫ਼ ਬੱਬੂ ਮਾਨ ਦੁਆਰਾ ਮਰਾਸੀ ਭਾਈਚਾਰੇ ਦੀਆਂ ਔਰਤਾਂ ਖਿਲਾਫ ਅਪਮਾਨਜਨਕ ਟਿੱਪਣੀ ਕੀਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਜਿਸ ਦੀ ਸੀ. ਡੀ. ਵੀ ਉਨ੍ਹਾਂ ਐੱਸ. ਪੀ. ਨੂੰ ਦਿੱਤੀ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੱਬੂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

PunjabKesari

ਸੀ. ਡੀ. ਜਾਂਚ ਲਈ ਲੈਬੋਰਟਰੀ ਭੇਜ ਦਿੱਤੀ ਗਈ ਹੈ : ਜਾਂਚ ਅਧਿਕਾਰੀ
ਇਸ ਸਬੰਧੀ ਗੱਲਬਾਤ ਕਰਨ 'ਤੇ ਥਾਣਾ ਸਿਟੀ ਪੁਲਸ ਦੇ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵੀਡੀਓ ਨੂੰ ਅਪਲੋਡ ਕੀਤਿਆਂ ਨੂੰ ਕਾਫ਼ੀ ਸਮਾਂ ਹੋ ਚੁੱਕਿਆ। ਸੀ. ਡੀ. ਜਾਂਚ ਲਈ ਲੈਬੋਰਟਰੀ ਭੇਜ ਦਿੱਤੀ ਗਈ ਹੈ। ਜਿਸ ਦੀ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਪਣਾ ਪੱਖ ਰੱਖਣ ਲਈ ਤਜਿੰਦਰ ਮਾਨ ਉਰਫ਼ ਬੱਬੂ ਮਾਨ ਨੂੰ ਥਾਣਾ ਸਿਟੀ ਫਗਵਾੜਾ ਵਿਖੇ ਬੁਲਾਇਆ ਜਾਵੇਗਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Anuradha

This news is Edited By Anuradha