ਫ਼ਤਿਹਗੜ੍ਹ ਸਾਹਿਬ ’ਚ 4 ਸਾਲਾ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ

Tuesday, Nov 30, 2021 - 04:31 PM (IST)

ਫ਼ਤਿਹਗੜ੍ਹ ਸਾਹਿਬ ’ਚ 4 ਸਾਲਾ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ

ਫ਼ਤਿਹਗੜ੍ਹ ਸਾਹਿਬ (ਵਿਪਨ ਬੀਜਾ) : ਫ਼ਤਿਹਗੜ੍ਹ ਸਾਹਿਬ ਵਿਖੇ 4 ਸਾਲਾ ਬੱਚੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਬੱਚੀ ਦੀ ਮੌਤ ਸਰੀਰਕ ਸ਼ੋਸ਼ਣ ਮਗਰੋਂ ਹੋਣਾ ਦੱਸਿਆ ਜਾ ਰਿਹਾ ਹੈ। ਜਿਸਦੀ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਧਰ ਜ਼ਿਲ੍ਹਾ ਬਾਲ ਭਲਾਈ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਉਨ੍ਹਾਂ ਦੇ ਕਮੇਟੀ ਮੈਂਬਰ ਨੂੰ ਬੱਚੀ ਦੀ ਮੌਤ ਬਾਰੇ ਪਤਾ ਲੱਗਾ ਸੀ। ਜਿਸਦੀ ਸੂਚਨਾ ਡੀ. ਐੱਸ. ਪੀ. ਮਾਧਵੀ ਸ਼ਰਮਾ ਨੂੰ ਦਿੱਤੀ ਗਈ। ਬੱਚੀ ਦੇ ਪਰਿਵਾਰ ਵਾਲਿਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਮੌਤ ਦੇ ਅਸਲੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਮਣੇ ਆਉਣਗੇ।

ਉਥੇ ਹੀ ਡੀ. ਐੱਸ. ਪੀ. ਮਾਧਵੀ ਸ਼ਰਮਾ ਨੇ ਕਿਹਾ ਕਿ ਬੱਚੀ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰੱਖੀ ਗਈ ਹੈ। ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਫਿਲਹਾਲ ਪੋਸਟਮਾਰਟਮ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 


author

Gurminder Singh

Content Editor

Related News