ਸਹੁਰਿਆਂ ਅਤੇ ਵਿਚੋਲਣ ਤੋਂ ਦੁਖੀ ਹੋ ਮਾਸੂਮ ਬੱਚੀ ਦੀ ਮਾਂ ਚੁੱਕਿਆ ਖ਼ੌਫ਼ਨਾਕ ਕਦਮ, ਮੌਤ

Saturday, Jun 26, 2021 - 01:12 PM (IST)

ਸਹੁਰਿਆਂ ਅਤੇ ਵਿਚੋਲਣ ਤੋਂ ਦੁਖੀ ਹੋ ਮਾਸੂਮ ਬੱਚੀ ਦੀ ਮਾਂ ਚੁੱਕਿਆ ਖ਼ੌਫ਼ਨਾਕ ਕਦਮ, ਮੌਤ

ਬਟਾਲਾ (ਸਾਹਿਲ) - ਬਟਾਲਾ ’ਚ ਸਹੁਰਿਆਂ ਤੋਂ ਦੁਖੀ ਇਕ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਵਿਆਹੁਤਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੰਵਲਜੋਤ ਕੌਰ ਪਤੀ ਦਿਲਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਇਸ ਸਬੰਧੀ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਜਗਤਾਰ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਰਾਣੀ ਥਾਣਾ ਟਾਂਡਾ ਨੇ ਲਿਖਵਾਇਆ ਹੈ ਕਿ ਉਸਦੀ ਕੁੜੀ ਕੰਵਲਜੋਤ ਕੌਰ ਦਾ ਵਿਆਹ ਕਰੀਬ 3 ਸਾਲ ਪਹਿਲਾਂ ਦਿਲਪ੍ਰੀਤ ਸਿੰਘ ਨਾਲ ਹੋਇਆ ਸੀ। ਵਿਆਹ ਉਪਰੰਤ ਇਨ੍ਹਾਂ ਦੇ ਘਰ ਇਕ ਕੁੜੀ ਨੇ ਜਨਮ ਲਿਆ। ਜਗਤਾਰ ਸਿੰਘ ਮੁਤਾਬਕ ਕੰਵਲਜੋਤ ਕੌਰ ਨੂੰ ਕੁਝ ਸਮਾਂ ਬਾਅਦ ਉਸਦੀ ਸੱਸ ਪਿੰਦਰ ਕੌਰ, ਨਣਾਨ ਜਤਿੰਦਰ ਕੌਰ, ਪਤੀ ਦਿਲਪ੍ਰੀਤ ਸਿੰਘ ਤੇ ਵਿਚੋਲਣ ਕੁਲਵਿੰਦਰ ਕੌਰ ਵਾਸੀ ਮਾੜੀ ਪੰਨਵਾਂ ਦਾਜ ਦੀ ਮੰਗ ਕਰਦੇ ਹੋਏ ਤੰਗ ਪ੍ਰੇਸ਼ਾਨ ਕਰਦੇ ਸਨ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ

ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਬੀਤੇ ਦਿਨ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਦੀ ਅਗਲੇ ਦਿਨ 25 ਜੂਨ ਨੂੰ ਦੁਪਹਿਰ 12 ਵਜੇ ਕਰੀਬ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੇ ਐੱਸ.ਆਈ ਗੁਰਦੇਵ ਸਿੰਘ ਨੇ ਇਸ ਮਾਮਲੇ ਦੀ ਕਾਰਵਾਈ ਕਰਦਿਆਂ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ’ਤੇ ਸਹੁਰੇ ਪਰਿਵਾਰ ਅਤੇ ਵਿਚੋਲਣ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਕੇਸ ਦਰਜ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ -  ਦੀਨਾਨਗਰ ’ਚ ਵੱਡੀ ਵਾਰਦਾਤ: ਵਿਅਕਤੀ ਦਾ ਕਤਲ ਕਰ ਬੋਰੀ ’ਚ ਬੰਨ੍ਹੀ ਲਾਸ਼, ਇੰਝ ਖੁੱਲ੍ਹਿਆ ਭੇਤ 


author

rajwinder kaur

Content Editor

Related News