ਕੋਰੋਨਾ ਦੀ ਔਖੀ ਘੜੀ ''ਚ ਖੁਸ਼ਖਬਰੀ, ਡਾਕਟਰਾਂ ਦੀ ਲੋਕਾਂ ਨੂੰ ਖਾਸ ਅਪੀਲ

Saturday, Apr 18, 2020 - 04:18 PM (IST)

ਕੋਰੋਨਾ ਦੀ ਔਖੀ ਘੜੀ ''ਚ ਖੁਸ਼ਖਬਰੀ, ਡਾਕਟਰਾਂ ਦੀ ਲੋਕਾਂ ਨੂੰ ਖਾਸ ਅਪੀਲ

ਮੋਹਾਲੀ (ਪਰਦੀਪ) : ਕੋਰੋਨਾ ਵਾਇਰਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਕਰਫਿਊ ਲੱਗਾ ਹੋਣ ਦੇ ਬਾਵਜੂਦ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਓ. ਪੀ. ਡੀ., ਜੱਚਾ ਅਤੇ ਬੱਚਾ ਜਾਂਚ, ਜਣੇਪਾ ਤੇ ਟੀਕਾਕਰਨ ਸੇਵਾਵਾਂ ਲਗਾਤਾਰ ਜਾਰੀ ਹਨ ਅਤੇ ਇਸ ਦੇ ਚੱਲਦਿਆਂ ਕੋਰੋਨਾ ਵਰਗੀ ਔਖੀ ਘੜੀ 'ਚ ਖੁਸ਼ਖਬਰੀਆਂ ਮਿਲ ਰਹੀਆਂ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਸਿਹਤ ਵਿਭਾਗ ਲੋਕਾਂ ਨੂੰ ਅਮਰਜੈਂਸੀ ਅਤੇ ਹੋਰ ਜ਼ਰੂਰੀ ਡਾਕਟਰੀ ਸੇਵਾਵਾਂ ਲਗਾਤਾਰ ਦੇ ਰਿਹਾ ਹੈ ਤਾਂ ਜੋ ਲੋੜਵੰਦਾ ਜ਼ਿਲਾ ਵਾਸੀਆਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਝੱਲਣੀ ਪਵੇ। ਸਿਵਲ ਸਰਜਨ ਨੇ ਦੱਸਿਆ ਕਿ 20 ਮਾਰਚ ਤੋਂ ਲੈ ਕੇ 15 ਅਪ੍ਰੈਲ ਤੱਕ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਕੁੱਲ 456 ਬੱਚਿਆਂ ਨੇ ਜਨਮ ਲਿਆ ਹੈ, ਜਿਨ੍ਹਾਂ 'ਚੋਂ 245 ਮੁੰਡੇ, ਜਦੋਂ ਕਿ 211 ਕੁੜੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕੋਹਰਾਮ, ਪੀੜਤਾਂ ਦੀ ਗਿਣਤੀ 215 ਹੋਈ, ਜਾਣੋ ਤਾਜ਼ਾ ਹਾਲਾਤ

PunjabKesari

ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਜ਼ਿਲਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਵਿਖੇ ਕ੍ਰਮਵਾਰ 183, 103 ਅਤੇ 97 ਬੱਚਿਆਂ ਨੇ ਜਨਮ ਲਿਆ ਅਤੇ ਜ਼ਿਲੇ ਦੇ ਬਾਕੀ ਪ੍ਰਾਇਮਰੀ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਕੁਰਾਲੀ, ਬਨੂੜ, ਢਕੌਲੀ, ਲਾਲੜੂ, ਬੂਥਗੜ੍ਹ ਆਦਿ ਵਿਖੇ ਵੀ ਜਣੇਪੇ ਹੋਏ ਹਨ। ਇਸ ਤੋਂ ਇਲਾਵਾ ਸਬ ਸੈਂਟਰ ਪੱਧਰ 'ਤੇ ਬੱਚਿਆਂ ਦਾ ਆਮ ਟੀਕਾਕਰਨ ਵੀ ਜਾਰੀ ਹੈ। ਡਾ. ਮਨਜੀਤ ਸਿੰਘ ਨੇ ਕਿਹਾ ਕਿ ਉਹ ਯਕੀਨੀ ਕਰ ਰਹੇ ਹਨ ਕਿ ਸਰਕਾਰੀ ਹਸਪਤਾਲਾਂ 'ਚ ਆਮ ਜਾਂਚ ਅਤੇ ਜਣੇਪੇ ਆਦਿ ਲਈ ਆਉਣ ਵਾਲੀਆਂ ਗਰਭਵਤੀ ਔਰਤਾਂ ਅਤੇ ਹੋਰ ਗੰਭੀਰ ਮਰੀਜ਼ਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਬਾਰੇ ਵਿਭਾਗ ਦੀ ਭਵਿੱਖਬਾਣੀ, ਆਉਣ ਵਾਲੇ ਦਿਨਾਂ 'ਚ ਪਵੇਗਾ ਮੀਂਹ

ਉਨ੍ਹਾਂ ਕਿਹਾ ਕਿ ਡਾਕਟਰ, ਨਰਸਾਂ, ਪੈਰਾ ਮੈਡੀਕਲ ਸਟਾਫ ਦੀ ਇਹੋ ਕੋਸ਼ਿਸ਼ ਹੈ ਕਿ ਇਸ ਸੰਕਟ ਦੀ ਸਮੇਂ ਲੋਕਾਂ ਨੂੰ ਚੰਗੀਆਂ ਤੇ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਛੋਟੀ-ਮੋਟੀ ਤਕਲੀਫ ਹੋਣ 'ਤੇ ਹਸਪਤਾਲਾਂ 'ਚ ਆਉਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰਕੇ ਡਾਕਟਰੀ ਸਲਾਹ ਲੈ ਸਕਦੇ ਹਨ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ਹਸਪਤਾਲਾਂ 'ਚ ਸਿਹਤ ਸੇਵਾਵਾਂ ਦੇਣ ਸਮੇਂ ਇਕ-ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ, ਮਾਸਕ ਪਾਉਣ ਅਤੇ ਇਮਾਰਤ ਤੇ ਕਮਰਿਆਂ ਨੂੰ ਰੋਗਾਣੂ ਮੁਕਤ ਕਰਨ ਦੇ ਨਿਯਮਾਂ ਦੀ ਵੀ ਪੂਰੀ ਤਰ੍ਹਾਂ ਪਾਲਣਾ ਕੀਤਾ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਏ. ਸੀ. ਪੀ. ਨੇ ਤੋੜਿਆ ਦਮ

ਉਨ੍ਹਾਂ ਕਿਹਾ ਕਿ ਹਸਪਤਾਲ 'ਚ ਕਿਸੇ ਵੀ ਥਾਂ ਮਰੀਜ਼ਾਂ ਜਾਂ ਉਨ੍ਹਾਂ ਦੇ ਤੀਮਾਰਦਾਰਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਾ ਰਿਹਾ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਡਾ. ਮਨਜੀਤ ਸਿੰਘ ਨੇ ਹਸਪਤਾਲਾਂ 'ਚ ਸੇਵਾਵਾਂ ਦੇ ਰਹੇ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਲੋਕਾਂ ਦੀ ਸੇਵਾ 'ਚ ਜੁੱਟੇ ਹੋਏ ਹਨ ਅਤੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪੂਰੀ ਅਹਤਿਆਤ ਨਾਲ ਦਿਨ-ਰਾਤ ਡਾਕਟਰੀ ਸੇਵਾਵਾਂ ਦੇ ਰਹੇ ਹਨ। ਇਸ ਤੋਂ ਇਲਾਵਾ ਬੀਮਾਰੀ ਦੀ ਰੋਕਥਾਣ ਲਈ ਫੀਲਡ 'ਚ ਵੀ ਸਿਹਤ ਅਮਲਾ ਪੂਰੀ ਤਰ੍ਹਾਂ ਡਟਿਆ ਹੋਇਆ ਹੈ।
ਇਹ ਵੀ ਪੜ੍ਹੋ : ਕੈਪਟਨ ਕੋਲ ਪੁੱਜੀ ਨਵਜੋਤ ਸਿੱਧੂ ਦੀ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ
 


author

Babita

Content Editor

Related News