ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਗੋਰਾਇਆ ਵਿਖੇ ਨਵ-ਜਨਮੇ ਬੱਚੇ ਦੀ ਪਤੀਲੇ ‘ਚ ਪਾ ਕੇ ਸੁੱਟੀ ਲਾਸ਼

Saturday, Jul 24, 2021 - 03:34 PM (IST)

ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਗੋਰਾਇਆ ਵਿਖੇ ਨਵ-ਜਨਮੇ ਬੱਚੇ ਦੀ ਪਤੀਲੇ ‘ਚ ਪਾ ਕੇ ਸੁੱਟੀ ਲਾਸ਼

ਗੋਰਾਇਆ (ਮੁਨੀਸ਼ ਬਾਵਾ)- ਪਿੰਡ ਬੰਡਾਲਾ ਮੰਜਕੀ ਤੋਂ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਅੱਜ ਸਵੇਰੇ ਇਕ ਨਵ-ਜਨਮੇ ਬੱਚੇ ਦੀ ਇਕ ਪਤੀਲੇ ਵਿਚ ਪਾ ਕੇ ਸੁੱਟੀ ਹੋਈ ਲਾਸ਼ ਬਰਾਮਦ ਹੋਈ। ਇਹ ਖ਼ਬਰ ਸੁਣਦੇ ਹੀ ਸਾਰੇ ਪਿੰਡ ਵਿਚ ਹੜਕੰਪ ਮਚ ਗਿਆ ਅਤੇ ਪੰਚਾਇਤ ਮੈਬਰਾਂ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਵੇਖਿਆ ਕਿ ਨਵ-ਜਨਮੇ ਬੱਚੇ ਦੀ ਲਾਸ਼ ਪਤੀਲੇ ਵਿਚ ਪਾ ਕੇ ਛੱਪੜ ਕੰਢੇ ਸੁੱਟੀ ਹੋਈ ਸੀ, ਜਿਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। 

ਇਹ ਵੀ ਪੜ੍ਹੋ: ਮੋਰਿੰਡਾ ਪਹੁੰਚੇ ਨਵਜੋਤ ਸਿੱਧੂ ਬੋਲੇ, 'ਕਿਸਾਨ ਮੋਰਚਾ ਕਿਸੇ ਤੀਰਥ ਨਾਲੋਂ ਘੱਟ ਨਹੀਂ, ਬੁਲਾਉਣ ਤਾਂ ਜਾਵਾਂਗਾ ਨੰਗੇ ਪੈਰ

PunjabKesari

ਇਸ ਦੀ ਸੂਚਨਾ ਪਾ ਕੇ ਮੌਕੇ 'ਤੇ ਪੁਲਸ ਪਹੁੰਚੀ ਅਤੇ ਨਵ-ਜਨਮੇ ਬੱਚੇ ਦੀ ਲਾਸ਼ ਨੂੰ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਬਰਤਨ ਵਿਚੋਂ ਬਾਹਰ ਕੱਢਿਆ ਅਤੇ ਲਾਸ਼ ਨੂੰ ਕਬਜੇ ਵਿਚ ਲੈ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅਵਤਾਰ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਵੱਲੋਂ ਪਿੰਡ ਵਿਚ ਨਵ-ਜਨਮੇ ਬੱਚੇ ਦੀ ਲਾਸ਼ ਮਿਲਣ ਬਾਰੇ ਸੂਚਨਾ ਮਿਲੀ ਸੀ। ਉਨ੍ਹਾਂ ਜਦੋਂ ਮੌਕੇ 'ਤੇ ਆ ਕੇ ਵੇਖਿਆਂ ਤਾਂ ਛੱਪੜ ਦੇ ਕਿਨਾਰੇ ਇਕ ਬਰਤਨ ਵਿਚ ਪਾ ਕੇ ਬੱਚੇ ਦੀ ਲਾਸ਼ ਸੁੱਟੀ ਹੋਈ ਸੀ। ਉਨ੍ਹਾਂ ਦੱਸਿਆ ਕਿ ਨਾਮਾਲੂਮ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਕੇ ਲਾਸ਼ ਨੂੰ ਕਬਜੇ ਵਿਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸਿੱਧੂ ਦੀ ਪ੍ਰਧਾਨਗੀ ਤੋਂ ਬਾਅਦ ਹਰੀਸ਼ ਰਾਵਤ ਹੁਣ ਜਾਣਗੇ ਉਤਰਾਖੰਡ, ਪੰਜਾਬ ’ਚ ਬਣੇਗਾ ਨਵਾਂ ਮੁਖੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News