ਲੁਧਿਆਣਾ: ਵਿਹੜੇ 'ਚ ਖੇਡ ਰਹੀ 6 ਸਾਲਾ ਬੱਚੀ ਨਾਲ 45 ਸਾਲਾ ਵਿਅਕਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
Friday, Nov 06, 2020 - 02:53 PM (IST)

ਲੁਧਿਆਣਾ (ਰਿਸ਼ੀ)— ਵਿਜੇ ਨਗਰ 'ਚ 6 ਸਾਲ ਦੀ ਮਾਸੂਮ ਨਾਲ 45 ਸਾਲ ਦੇ ਗੁਆਂਢੀ ਵੱਲੋਂ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਕੇਸ 'ਚ ਥਾਣਾ ਡਿਵੀਜ਼ਨ ਨੰ. 2 ਦੀ ਪੁਲਸ ਨੇ ਮੁਲਜ਼ਮ ਅਵਧੇਸ਼ ਕੁਮਾਰ ਖ਼ਿਲਾਫ਼ ਕੁਕਰਮ ਅਤੇ ਪੋਕਸੋ ਐਕਟ ਤਹਿਤ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਮੁਤਾਬਕ ਮਾਸੂਮ ਵੀਰਵਾਰ ਦੁਪਹਿਰ ਨੂੰ ਵਿਹੜੇ 'ਚ ਖੇਡ ਰਹੀ ਸੀ ਤਾਂ ਉਕਤ ਮੁਲਜ਼ਮ ਬਹਾਨੇ ਨਾਲ ਉਸ ਨੂੰ ਆਪਣੇ ਕਮਰੇ 'ਚ ਲੈ ਗਿਆ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਇਸ ਤੋਂ ਪਹਿਲਾਂ ਉਹ ਆਪਣੇ ਇਰਾਦੇ ਪੂਰੇ ਕਰ ਪਾਉਂਦਾ, ਬੱਚੀ ਚੀਕਣ ਲੱਗ ਪਈ, ਜਿਸ 'ਤੇ ਆਲੇ-ਦੁਆਲੇ ਦੇ ਕਮਰਿਆਂ 'ਚ ਰਹਿ ਰਹੇ ਲੋਕ ਇਕੱਤਰ ਹੋ ਗਏ ਅਤੇ ਮੁਲਜ਼ਮ ਦੀ ਛਿੱਤਰ-ਪਰੇਡ ਕਰਕੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਮੁਤਾਬਕ ਸ਼ੁੱਕਰਵਾਰ ਨੂੰ ਮਾਸੂਮ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਬਲਾਚੌਰ 'ਚ ਅਗਵਾ ਕਰਨ ਤੋਂ ਬਾਅਦ ਬੱਚੇ ਦਾ ਕਤਲ ਕਰਨ ਵਾਲੇ ਕਾਤਲ ਦੀ ਮਾਂ ਨੇ ਕੀਤੀ ਖ਼ੁਦਕੁਸ਼ੀ