ਟਾਂਡਾ 'ਚ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਸਰਕਾਰ ਵਲੋਂ ਵਿੱਤੀ ਮਦਦ

Sunday, Nov 15, 2020 - 06:34 PM (IST)

ਟਾਂਡਾ 'ਚ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨੂੰ ਸਰਕਾਰ ਵਲੋਂ ਵਿੱਤੀ ਮਦਦ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਿੰਡ ਜਲਾਲਪੁਰ ਵਿਚ ਬੀਤੇ ਦਿਨੀਂ ਦਰਿੰਦਗੀ ਦਾ ਸ਼ਿਕਾਰ ਹੋਈ ਬਾਲੜੀ ਦੇ ਪੀੜਤ ਪਰਿਵਾਰ ਨੂੰ ਅੱਜ ਸਰਕਾਰ ਵੱਲੋ 5 ਲੱਖ ਰੁਪਏ ਦੀ ਹੋਰ ਵਿੱਤੀ ਮਦਦ ਭੇਟ ਕੀਤੀ ਗਈ ਹੈ। ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਜਾਰੀ ਇਸ ਮਦਦ ਦਾ ਚੈੱਕ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਪੀੜਤ ਪਰਿਵਾਰ ਨੂੰ ਭੇਟ ਕੀਤਾ। ਇਸ ਮੌਕੇ ਐੱਸ.ਡੀ.ਐੱਮ. ਰਣਦੀਪ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ :  ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਬਾਦਲ ਤੇ ਕੈਪਟਨ 'ਤੇ ਲਗਾਏ ਗੰਭੀਰ ਦੋਸ਼

ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਵਿਧਾਇਕ ਗਿਲਜੀਆਂ ਨੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲੇਗਾ। ਇਸ ਮੌਕੇ ਮੈਂਬਰ ਜ਼ਿਲ੍ਹਾ ਪਰਿਸ਼ਦ ਰਵਿੰਦਰ ਪਾਲ ਸਿੰਘ ਗੋਰਾ, ਚੇਅਰਮੈਨ ਲਖਵੀਰ ਸਿੰਘ ਲੱਖੀ, ਸੁਖਵਿੰਦਰ ਜੀਤ ਸਿੰਘ ਬੀਰਾ, ਸਰਪੰਚ ਲਖਵਿੰਦਰ ਕੌਰ, ਸੁਖਵਿੰਦਰ ਸਿੰਘ ਗੁੱਜਰ, ਬਾਲੀ ਸੱਲ੍ਹਾ, ਕੁਲਵੰਤ ਸਿੰਘ, ਐੱਮ.ਸੀ. ਗੁਰਸੇਵਕ ਮਾਰਸ਼ਲ, ਹਰਜੀਤ ਸਿੰਘ ਅਤੇ ਮਾਲ ਵਿਭਾਗ ਦੇ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ :  ਕੈਪਟਨ ਅਮਰਿੰਦਰ ਸਿੰਘ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ, ਪੀ. ਯੂ. ਚੋਣਾਂ ਕਰਵਾਉਣ ਦੀ ਕੀਤੀ ਮੰਗ


author

Gurminder Singh

Content Editor

Related News