ਪੰਜਾਬ ''ਚੋਂ ਫੜਿਆ ਗਿਆ Don ਪੁਲਸ ਮੁਕਾਬਲੇ ''ਚ ਢੇਰ
Tuesday, Apr 22, 2025 - 02:50 PM (IST)

ਨੈਸ਼ਨਲ ਡੈਸਕ- ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੇ ਬਟਾਲਾ ਤੋਂ ਗ੍ਰਿਫ਼ਤਾਰ ਕੀਤਾ ਗਏ ਬੱਚੂ ਡਾਨ ਨੂੰ ਜੰਮੂ ਲਿਜਾਂਦੇ ਸਮੇਂ ਪੁਲਸ ਮੁਕਾਬਲੇ 'ਚ ਢੇਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੁਸ਼ਤਾਕ ਅਲੀ ਉਰਫ਼ ਰਾਜ ਅਲੀ ਉਰਫ਼ ਬੱਚੂ ਡਾਨ ਨੂੰ ਪੰਜਾਬ ਦੇ ਬਟਾਲਾ ਤੋਂ ਗ੍ਰਿਫ਼ਤਾਰ ਕਰ ਕੇ ਜੰਮੂ ਲਿਜਾਇਆ ਜਾ ਰਿਹਾ ਸੀ। ਉਹ ਕਈ ਮਾਮਲਿਆਂ 'ਚ ਪੁਲਸ ਨੂੰ ਲੋੜੀਂਦਾ ਸੀ।
ਇਸ ਦੌਰਾਨ ਰਸਤੇ 'ਚ ਹੀ ਉਸ ਨੇ ਪੁਲਸ ਪਾਰਟੀ 'ਤੇ ਹਮਲਾ ਕਰ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਮਗਰੋਂ ਜਵਾਬੀ ਕਾਰਵਾਈ ਕਰਦਿਆਂ ਪੁਲਸ ਨੇ ਗੋਲ਼ੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਮਗਰੋਂ ਉਸ ਦੀ ਮੌਤ ਹੋ ਗਈ।
ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਭੇਜ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਜਦੋਂ ਸਜ਼ਾ ਸੁਣ ਮੁਲਜ਼ਮ ਨੇ ਜੱਜ ਨੂੰ ਹੀ ਦੇ'ਤੀ ਧਮਕੀ- 'ਤੂੰ ਮੈਨੂੰ ਬਾਹਰ ਮਿਲ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e