ਸੂਬੇ ’ਚ ਅਨੁਸੂਚਿਤ ਜਾਤੀਆਂ ਦਾ ਬੈਕਲਾਗ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ : ਡਾ. ਬਲਜੀਤ ਕੌਰ
Friday, Sep 06, 2024 - 05:12 AM (IST)
ਚੰਡੀਗੜ੍ਹ (ਅੰਕੁਰ)- ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾਵੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਸਾਮੀਆਂ ਖਾਲੀ ਪਈਆਂ ਹਨ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸਰਕਾਰ ਦੇ ਸਾਰੇ ਵਿਭਾਗਾਂ ਨੂੰ ਅਨੁਸੂਚਿਤ ਜਾਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਤੁਰੰਤ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ ਤੇ ਪ੍ਰਮੁੱਖ ਸਕੱਤਰਾਂ ਨੂੰ ਇਸ ਨਿਰਦੇਸ਼ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਕਿਹਾ।
ਇਹ ਵੀ ਪੜ੍ਹੋ- ਪੰਜਾਬ 'ਚ ਕਾਂਗਰਸ ਨੂੰ ਮਿਲਿਆ ਵੱਡਾ ਹੁਲਾਰਾ, ਸਾਬਕਾ ਮੰਤਰੀ ਨੇ ਪੁੱਤਰ ਸਮੇਤ ਕੀਤੀ 'ਘਰ ਵਾਪਸੀ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e