ਮੈਡੀਕਲ ਹਸਪਤਾਲ ਦੇ ਬੈੱਡਾਂ ਦਾ ਮਾੜਾ ਹਾਲ ਵੇਖ ਭੜਕੇ ਸਿਹਤ ਮੰਤਰੀ, VC ਨੂੰ ਬਾਹੋਂ ਫੜ ਫਟੇ ਗੱਦੇ ’ਤੇ ਲਿਟਾਇਆ

Friday, Jul 29, 2022 - 06:05 PM (IST)

ਮੈਡੀਕਲ ਹਸਪਤਾਲ ਦੇ ਬੈੱਡਾਂ ਦਾ ਮਾੜਾ ਹਾਲ ਵੇਖ ਭੜਕੇ ਸਿਹਤ ਮੰਤਰੀ, VC ਨੂੰ ਬਾਹੋਂ ਫੜ ਫਟੇ ਗੱਦੇ ’ਤੇ ਲਿਟਾਇਆ

ਫ਼ਰੀਦਕੋਟ (ਰਾਜਨ)-ਸਥਾਨਕ ਗੁਰੂ ਗੋਬਿੰਦ ਮੈਡੀਕਲ ਹਸਪਤਾਲ ਦੀਆਂ ਲੰਮੇ ਸਮੇਂ ਦੀਆਂ ਧਾਂਦਲੀਆਂ ਤੋਂ ਦੁਖੀ ਮਰੀਜ਼ਾਂ ਦੇ ਸੀਨੇ ’ਚ ਉਸ ਵੇਲੇ ਠੰਡ ਪੈ ਗਈ, ਜਦੋਂ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਇਥੋਂ ਦੇ ਬੇਹੱਦ ਮਾੜੇ ਪ੍ਰਬੰਧਾਂ ’ਤੇ ਗੁੱਸਾ ਜ਼ਾਹਿਰ ਕੀਤਾ। ਹੋਰ ਤਾਂ ਹੋਰ ਸਿਹਤ ਮੰਤਰੀ ਦੇ ਗੁੱਸੇ ਦਾ ਪਾਰਾ ਉਸ ਵੇਲੇ ਸੱਤਵੇਂ ਆਸਮਾਨ ’ਤੇ ਚੜ੍ਹ ਗਿਆ, ਜਦੋਂ ਉਨ੍ਹਾਂ ਵਾਰਡਾਂ ’ਚ ਲੱਗੇ ਬੈੱਡਾਂ ਦੇ ਫਟੇ ਗੱਦਿਆਂ ਨੂੰ ਵੇਖਿਆ। ਇਸ ਦੌਰਾਨ ਉਨ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਜੋ ਉਸ ਵੇਲੇ ਮੌਕੇ ’ਤੇ ਮੌਜੂਦ ਸਨ, ਨੂੰ ਜਬਰੀ ਫਟੇ ਹੋਏ ਗੱਦੇ ’ਤੇ ਲੇਟਣ ਲਈ ਆਖਿਆ ਤਾਂ ਵਾਈਸ ਚਾਂਸਲਰ ਡੌਰ-ਭੌਰ ਹੋਏ ਫਟੇ ਗੱਦੇ ’ਤੇ ਲੇਟ ਗਏ।

ਇਹ ਖ਼ਬਰ ਵੀ ਪੜ੍ਹੋ : ਮਰਹੂਮ ਸਿੱਧੂ ਮੂਸੇਵਾਲਾ ਦੀ ਮਾਂ ਨੇ ਬਾਂਹ ’ਤੇ ਬਣਵਾਇਆ ਪੁੱਤ ਦੇ ਨਾਂ ਦਾ ਟੈਟੂ

ਸਿਹਤ ਮੰਤਰੀ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਵਾਈਸ ਚਾਂਸਲਰ ਦੇ ਹੱਥ ਸਭ ਕੁਝ ਹੈ ਪਰ ਇਹ ਬੜੀ ਮਾੜੀ ਗੱਲ ਹੈ ਕਿ ਮਰੀਜ਼ਾਂ ਨੂੰ ਅਜਿਹੀਆ ਘਟੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਸਰਕਾਰ ਦੀਆਂ ਲੱਖ ਚਿਤਾਵਨੀਆਂ ਦੇ ਬਾਵਜੂਦ ਕੋਈ ਸੁਧਾਰ ਨਹੀਂ ਆਇਆ ਹੈ ਅਤੇ ਜਿਥੋਂ ਤੱਕ ਵਾਈਸ ਚਾਂਸਲਰ ਦਾ ਸਵਾਲ ਹੈ, ਇਹ ਲੰਮੇ ਸਮੇਂ ਤੋਂ ਇਥੇ ਟਿਕੇ ਰਹਿਣ ਦੀ ਸੂਰਤ ’ਚ ਮਾੜੇ ਪ੍ਰਬੰਧਾਂ ਦੇ ਸੁਧਾਰ ਲਈ ਕੋਈ ਦਿਲਚਸਪੀ ਨਹੀਂ ਲੈ ਰਹੇ। ਸਿਹਤ ਮੰਤਰੀ ਜੌੜਾਮਾਜਰਾ ਦੀ ਇਸ ਕਾਰਗੁਜ਼ਾਰੀ ਦੀ ਇਲਾਕੇ ਦੇ ਲੋਕਾਂ ’ਚ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

ਇਹ ਖਬਰ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਕੀਤਾ ਭੰਗ
 


author

Manoj

Content Editor

Related News