ਕੁੜੀਆਂ 'ਤੇ ਰੱਖਦੇ ਸੀ ਬੁਰੀ ਨਜ਼ਰ, ਰੋਕਣ 'ਤੇ ਗੁੱਸੇ 'ਚ ਪਰਿਵਾਰ 'ਤੇ ਵਰ੍ਹਾਏ ਇੱਟਾਂ-ਰੋੜੇ

Monday, Apr 22, 2024 - 12:28 PM (IST)

ਕੁੜੀਆਂ 'ਤੇ ਰੱਖਦੇ ਸੀ ਬੁਰੀ ਨਜ਼ਰ, ਰੋਕਣ 'ਤੇ ਗੁੱਸੇ 'ਚ ਪਰਿਵਾਰ 'ਤੇ ਵਰ੍ਹਾਏ ਇੱਟਾਂ-ਰੋੜੇ

ਫਿਰੋਜ਼ਪੁਰ (ਕੁਮਾਰ) – ਫਿਰੋਜ਼ਪੁਰ ਦੇ ਸਰਹੱਦੀ ਪਿੰਡ ਝੁੱਗੇ ਹਜ਼ਾਰਾ ਸਿੰਘ ਵਾਲਾ ’ਚ ਇਕ ਪਰਿਵਾਰ ਵਲੋਂ ਦੂਜੇ ਪਰਿਵਾਰ ਦੇ ਘਰ ਜਾ ਕੇ ਇੱਟਾਂ-ਰੋੜੇ ਚਲਾਉਣ ਅਤੇ ਡਾਂਗਾ-ਸੋਟੇ ਲੈ ਕੇ ਉਨ੍ਹਾਂ ਦੇ ਘਰ ਦਾਖਲ ਹੋ ਕੇ ਸਾਮਾਨ ਦੀ ਭੰਨਤੋੜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ - ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ: Air India ਨੇ 30 ਅਪ੍ਰੈਲ ਤੱਕ ਰੱਦ ਕੀਤੀਆਂ ਉਡਾਣਾਂ

ਇਸ ਮਾਮਲੇ ਦੇ ਸਬੰਧ ਵਿਚ ਜੋਗਿੰਦਰ ਸਿੰਘ ਅਤੇ ਪਰਿਵਾਰ ਦੀਆਂ ਹੋਰ ਪੀੜਤ ਔਰਤਾਂ ਨੇ ਦੋਸ਼ ਲਾਉਂਦੇ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੀਆਂ ਕੁੜੀਆਂ ’ਤੇ ਬੁਰੀ ਨਜ਼ਰ ਰੱਖਦੇ ਹਨ ਅਤੇ ਉਹਨਾਂ ਨਾਲ ਛੇੜਛਾੜ ਕਰਦੇ ਹਨ। ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਮੁਲਜ਼ਮਾਂ ਨੇ ਗੁੱਸੇ ਵਿਚ ਆ ਕੇ ਬਾਹਰੋਂ ਹੋਰ ਬੰਦੇ ਬੁਲਾ ਲਏ, ਜਿਸ ਤੋਂ ਬਾਅਦ ਉਨ੍ਹਾਂ ਨੇ ਸਾਡੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਕਾਰਨ 133 ਟਰੇਨਾਂ ਪ੍ਰਭਾਵਿਤ, 56 ਰੇਲ ਗੱਡੀਆਂ ਦੇ ਬਦਲੇ ਰੂਟ, ਯਾਤਰੀ ਪ੍ਰੇਸ਼ਾਨ

PunjabKesari

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਿਕਾਇਤਕਰਤਾ ਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕੀਤਾ ਅਤੇ ਘਰ ’ਚ ਪਏ ਸਾਮਾਨ ਦੀ ਭੰਨਤੋੜ ਕੀਤੀ। ਉਸ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News