ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਿਗੜੀ ਸਿਹਤ

04/09/2024 6:31:34 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਬੀਤੇ ਕਈ ਦਿਨੀਂ ਤੋਂ ਵੱਧ ਰਹੀ ਗਰਮੀ ਵਿਚਾਲੇ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ 'ਚ ਡਟੇ ਹੋਏ ਸਨ ਅਤੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਤਰਾਂ ਮੁਤਾਬਕ ਹੁਣ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਸੀਲ ਕੀਤਾ ਗੁਰਦਾਸਪੁਰ ਜ਼ਿਲ੍ਹਾ, 10 ਸਪੈਸ਼ਲ ਨਾਕੇ, 1500 ਮੁਲਾਜ਼ਮ ਤਾਇਨਾਤ

ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਹੁਣ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਨੂੰ ਲੀਡ ਕਰਨਗੇ। ਅਕਾਲੀ ਦਲ ਦੇ ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੂੰ ਡਾਇਰੀਆ ਹੋ ਗਿਆ ਹੈ। ਇਸ ਕਾਰਣ ਉਨ੍ਹਾਂ ਦਾ ਯਾਤਰਾ ਵਿਚ ਸ਼ਾਮਲ ਹੋਣਾ ਹੁਣ ਮੁਸ਼ਕਲ ਲੱਗ ਰਿਹਾ ਹੈ। 

ਇਹ ਵੀ ਪੜ੍ਹੋ : 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਫਿਰੋਜ਼ਪੁਰ ਤੋਂ ਲੜਣਗੇ ਚੋਣ, ਇਸ ਪਾਰਟੀ ਨੇ ਦਿੱਤੀ ਟਿਕਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News