ਸ਼ਗਨਾਂ ਵਾਲੇ ਘਰ ''ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ
Tuesday, Dec 31, 2024 - 11:13 PM (IST)
ਜਲਾਲਾਬਾਦ (ਵੈੱਬਡੈਸਕ)- ਪੰਜਾਬ 'ਚ ਇਕ ਦਰਦਨਾਕ ਹਾਦਸਾ ਵਾਪਰਨ ਦੀ ਦਰਦਨਾਕ ਖ਼ਬਰ ਪ੍ਰਾਪਤ ਹੋਈ ਹੈ, ਜਿੱਥੋਂ ਦੇ ਜਲਾਲਾਬਾਦ ਫਾਜ਼ਿਲਕਾ ਹਾਈਵੇ 'ਤੇ ਇਕ ਟਰੈਕਟਰ-ਟਰਾਲੀ ਦੀ ਮੋਟਰਸਾਈਕਲ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰ ਗੁਰਨਾਮ ਨੇ ਦੱਸਿਆ ਕਿ ਮ੍ਰਿਤਕ ਜਗਦੀਸ਼ ਸਿੰਘ ਜਲਾਲਾਬਾਦ ਦੀ ਅਗਰਵਾਲ ਕਾਲੋਨੀ ਦਾ ਰਹਿਣ ਵਾਲਾ ਸੀ ਤੇ ਉਹ ਮਜ਼ਦੂਰੀ ਦਾ ਕੰਮ ਕਰਦਾ ਸੀ। ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਬਾਈਕ 'ਤੇ ਸਵਾਰ ਹੋ ਕੇ ਘਰੋਂ ਨਿਕਲਿਆ ਸੀ। ਇਸ ਦੌਰਾਨ ਫਾਜ਼ਿਲਕਾ-ਜਲਾਲਾਬਾਦ ਹਾਈਵੇਅ 'ਤੇ ਪਾਵਰ ਹਾਊਸ ਦੇ ਕੋਲ ਇਕ ਟਰੈਕਟਰ ਟਰਾਲੀ ਨੇ ਉਸ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਨ੍ਹਾਂ ਅੱਗੇ ਦੱਸਿਆ ਕਿ 12 ਦਿਨ ਬਾਅਦ ਮ੍ਰਿਤਕ ਦੀ ਧੀ ਦਾ ਵਿਆਹ ਹੋਣਾ ਸੀ, ਪਰ ਇਸ ਹਾਦਸੇ ਨੇ ਉਨ੍ਹਾਂ ਦੀਆਂ ਸਾਰੀਆਂ ਖੁਸ਼ੀਆਂ ਨੂੰ ਗ਼ਮ 'ਚ ਬਦਲ ਦਿੱਤਾ ਹੈ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਚੈੱਕ ਕਰਨ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਆਖ਼ਿਰ ਗਲਤੀ ਕਿਸ ਦੀ ਸੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e