ਪਤੰਗ ਉਡਾਉਂਦੇ ਬੱਚੇ ਨਾਲ ਵਾਪਰਿਆ ਦਰਦਨਾਕ ਭਾਣਾ ; ਛੱਤ ਤੋਂ ਡਿੱਗਣ ਕਾਰਨ ਹੋ ਗਈ ਮੌਤ
Monday, Jan 06, 2025 - 03:14 AM (IST)
ਸਮਾਣਾ (ਦਰਦ)- ਦੇਰ ਸ਼ਾਮ ਸਹਿਜਪੁਰਾ ਰੋਡ ’ਤੇ ਇਕ ਘਰ ਦੀ ਛੱਤ ’ਤੇ ਪਤੰਗ ਉਡਾਉਂਦੇ ਸਮੇਂ ਹੇਠਾਂ ਡਿੱਗਣ ਕਾਰਨ 11 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਜਸ਼ਨਦੀਪ ਦੇ ਪਿਤਾ ਗੁਰਤੇਜ ਸਿੰਘ ਵਾਸੀ ਕੁਲਾਰਾਂ ਨੇ ਦੱਸਿਆ ਕਿ ਉਸ ਦਾ ਲੜਕਾ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ। ਉਸ ਦੇ ਪਤੰਗ ਉਡਾਉਂਦੇ ਸਮੇਂ ਛੱਤ ਤੋਂ ਡਿੱਗਣ ਕਾਰਨ ਸਿਰ ’ਤੇ ਗੰਭੀਰ ਸੱਟ ਲੱਗੀ, ਜਿਸ ਨੂੰ ਇਲਾਜ ਲਈ ਉਹ ਸਿਵਲ ਹਸਪਤਾਲ ਲੈ ਕੇ ਆਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਆਹ ਤਾਂ ਲੁਟੇਰਿਆਂ ਨੇ ਹੱਦ ਹੀ ਕਰ'ਤੀ ! ਕੁਝ ਨਾ ਮਿਲਿਆ ਤਾਂ ਟਿਊਸ਼ਨ ਜਾਂਦੇ ਬੱਚੇ ਦਾ Cycle ਹੀ ਖੋਹ ਲਿਆ
ਮੌਕੇ ’ਤੇ ਮੌਜੂਦ ਡਾਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਦੇ ਸਿਰ ’ਚ ਗੰਭੀਰ ਸੱਟਾਂ ਹੋਣ ਕਾਰਨ ਕਾਫੀ ਖੂਨ ਵਹਿ ਚੁੱਕਿਆ ਸੀ। ਜਦੋਂ ਵਾਰਸ ਲੜਕੇ ਨੂੰ ਹਸਪਤਾਲ ਲੈ ਕੇ ਆਏ ਤਾਂ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ; ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 25 ਹਜ਼ਾਰ ਇਨਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e