ਛੁੱਟੀ ''ਤੇ ਆਏ ਫ਼ੌਜੀ ਨਾਲ ਵਾਪਰ ਗਿਆ ਦਰਦਨਾਕ ਭਾਣਾ, ਸੜਕ ਹਾਦਸੇ ''ਚ ਹੋਈ ਮੌਤ, 2 ਹੋਰ ਹੋਏ ਜ਼ਖ਼ਮੀ
Friday, Dec 27, 2024 - 07:44 PM (IST)
ਪਟਿਆਲਾ- ਪਟਿਆਲਾ ਦੇ ਭਾਦਸੋਂ ਰੋਡ ਸਥਿਤ ਲਾ ਯੂਨੀਵਰਸਿਟੀ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਜਾਣਕਾਰੀ ਮਿਲੀ ਹੈ, ਜਿਸ 'ਚ ਛੁੱਟੀ 'ਤੇ ਫੋਜੀ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਉਸ ਦੇ ਨਾਲ ਮੌਜੂਦ ਉਸ ਦੇ 2 ਰਿਸ਼ਤੇਦਾਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਕ ਸਵਿਫਟ ਕਾਰ, ਜੋ ਕਿ ਪਟਿਆਲਾ ਤੋਂ ਲੁਧਿਆਣਾ ਵੱਲ ਨੂੰ ਜਾ ਰਹੀ ਸੀ, ਤੇਜ਼ ਰਫ਼ਤਾਰ ਕਾਰਨ ਇਕ ਦਰੱਖ਼ਤ ਨਾਲ ਜਾ ਟਕਰਾਈ। ਹਾਦਸੇ ਸਮੇਂ ਕਾਰ 'ਚ 3 ਜਣੇ ਸਵਾਰ ਸਨ, ਜਿਨ੍ਹਾਂ 'ਚੋ ਇਕ ਵਿਅਕਤੀ ਜਸ਼ਨਦੀਪ ਸਿੰਘ (32) ਸੀ, ਜੋ ਕਿ ਫੌਜੀ ਸੀ ਤੇ ਛੁੱਟੀ ਲੈ ਕੇ ਆਇਆ ਹੋਇਆ ਸੀ।
ਇਹ ਵੀ ਪੜ੍ਹੋ- ਸਿਆਸੀ ਡਰਾਮਾ ; ਕਾਂਗਰਸੀ ਕੌਂਸਲਰ ਨੇ 12 ਘੰਟਿਆਂ 'ਚ 3 ਵਾਰ ਬਦਲ ਲਈ ਪਾਰਟੀ
ਉਸ ਤੋਂ ਇਲਾਵਾ ਉਸ ਦੇ ਨਾਲ ਕਾਰ 'ਚ 2 ਰਿਸ਼ਤੇਦਾਰ ਵੀ ਮੌਜੂਦ ਸਨ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਥਾਣਾ ਬਖਸ਼ੀਵਾਲ ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਜ਼ਖ਼ਮੀਆਂ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਜਾਂਚ ਤੋਂ ਬਾਅਦ ਛੁੱਟੀ 'ਤੇ ਆਏ ਫੌਜੀ ਜਸ਼ਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਬਾਕੀ 2 ਵਿਅਕਤੀ ਜ਼ੇਰੇ ਇਲਾਜ ਹਨ। ਇਸ ਹਾਦਸੇ ਬਾਰੇ ਉਨ੍ਹਾਂ ਦੇ ਪਰਿਵਾਰ ਨੂੰ ਇਤਲਾਹ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e