11ਵੀਂ ''ਚ ਪੜ੍ਹਦੇ ਵਿਦਿਆਰਥੀਆਂ ਨਾਲ ਵਾਪਰ ਗਈ ਅਣਹੋਣੀ, Reels ਦੇ ਚੱਕਰ ''ਚ ਗੁਆ ਲਈ ਜਾਨ
Friday, Dec 13, 2024 - 06:03 AM (IST)
ਰਾਜਪੁਰਾ (ਹਰਵਿੰਦਰ)- ਪਟਿਆਲਾ ਜ਼ਿਲ੍ਹੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਹਿੰਦਰਗੰਜ ਰਾਜਪੁਰਾ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦੇ 3 ਵਿਦਿਆਰਥੀ ਰੇਲਵੇ ਟਰੈਕ ’ਤੇ ਵੀਡੀਓ ਰੀਲ ਬਣਾਉਂਦਿਆਂ ਰੇਲ ਗੱਡੀ ਦੀ ਲਪੇਟ ’ਚ ਆ ਗਏ, ਜਿਸ ਕਾਰਨ ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦੋਂ ਕਿ 2 ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸਕੂਲ ਮਹਿੰਦਰਗੰਜ (ਸਕੂਲ ਆਫ਼ ਐਮੀਨੈਂਸ) ਵਿਖੇ ਗਿਆਰ੍ਹਵੀਂ ਜਮਾਤ ’ਚ ਪੜ੍ਹਦੇ 3 ਵਿਦਿਆਰਥੀ ਅੰਬਾਲਾ ਸਾਈਡ ਵੱਲ ਪੱਚੀ ਦਰ੍ਹੇ ਦੇ ਪੁਲ ’ਤੇ ਸੋਸ਼ਲ ਮੀਡੀਆ ’ਤੇ ਪਾਉਣ ਲਈ ਵੀਡੀਓ ਰੀਲ ਬਣਾ ਰਹੇ ਸਨ।
ਉੱਧਰੋਂ ਤੇਜ਼ ਰਫ਼ਤਾਰ ਰੇਲ ਗੱਡੀ ਆ ਗਈ, ਜਿਸ ਦਾ ਵਿਦਿਆਰਥੀਆਂ ਨੂੰ ਪਤਾ ਨਹੀਂ ਲੱਗਿਆ, ਜਿਸ ਕਾਰਨ ਰੇਲ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ, ਨਤੀਜਤਨ ਇਕ ਵਿਦਿਆਰਥੀ ਗੁਰਪ੍ਰੀਤ ਸਿੰਘ ਗੈਵੀ ਵਾਸੀ ਪਿੰਡ ਢਕਾਨਸੂੰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੇ ਦੂਜੇ ਸਾਥੀ ਮਨਿੰਦਰ ਸਿੰਘ ਵਾਸੀ ਪਿੰਡ ਢਕਾਨਸੂੰ ਅਤੇ ਹਰਸ਼ ਸ਼ਰਮਾ ਵਾਸੀ ਸ਼ਾਮ ਨਗਰ ਰਾਜਪੁਰਾ ਗੰਭੀਰ ਚੋਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਰਾਜਪੁਰਾ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਮਾਸੂਮ ਨੂੰ ਖੇਡਦਿਆਂ ਛੱਡ ਅੰਦਰ ਚਲੀ ਗਈ ਮਾਂ, ਕੁਝ ਪਲਾਂ ਬਾਅਦ ਆਈ ਬਾਹਰ ਤਾਂ ਨਿਕਲ ਗਈਆਂ ਚੀਕਾਂ
ਪ੍ਰਿੰਸੀਪਲ ਪੂਨਮ ਕੁਮਾਰੀ ਨੇ ਦੱਸਿਆ ਕਿ ਹਾਦਸੇ ਦੌਰਾਨ ਵਿਦਿਆਰਥੀ ਸਕੂਲ ’ਚੋਂ ਗੈਰ-ਹਾਜ਼ਰ ਸਨ, ਜਿਸ ਬਾਰੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪਤਾ ਸੀ। ਹਾਦਸੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ.ਐੱਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ ’ਚ ਚੁੱਕਿਆ ਸੜਕ ਹਾਦਸਿਆਂ ਦਾ ਮੁੱਦਾ, ਕੇਂਦਰ ਨੂੰ ਕੀਤੀ ਜ਼ਰੂਰੀ ਕਦਮ ਚੁੱਕਣ ਦੀ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e