ਪ੍ਰਧਾਨ ਧਾਮੀ ਦੀ ਦੋ-ਟੁਕ, 'ਸ਼੍ਰੋਮਣੀ ਕਮੇਟੀ ਖ਼ਿਲਾਫ਼ ਭੱਦੀ ਸ਼ਬਦਾਵਲੀ ਵਰਤਣਾ ਕਿਸੇ ਸਿੱਖ ਨੂੰ ਸ਼ੋਭਾ ਨਹੀਂ ਦਿੰਦਾ'
Thursday, Nov 24, 2022 - 11:49 PM (IST)
ਅੰਮ੍ਰਿਤਸਰ (ਛੀਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਹੈ, ਜਿਹੜੀ ਕਿ ਇਤਿਹਾਸਕ ਗੁਰਧਾਮਾਂ ਦੀ ਸਾਂਭ-ਸੰਭਾਲ ਕਰਨ ਸਮੇਤ ਦੇਸ਼-ਵਿਦੇਸ਼ ’ਚ ਵਸਦੇ ਸਿੱਖਾਂ ਦੇ ਹੱਕ ’ਚ ਆਵਾਜ਼ ਬੁਲੰਦ ਕਰਦੀ ਹੈ, ਜਿਸ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਕਿਸੇ ਵੀ ਸਿੱਖ ਨੂੰ ਸ਼ੋਭਾ ਨਹੀਂ ਦਿੰਦਾ। ਇਹ ਵਿਚਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਪ੍ਰਗਟਾਏ।
ਇਹ ਵੀ ਪੜ੍ਹੋ : PM ਮੋਦੀ ਨੇ ਅਨਵਰ ਇਬਰਾਹਿਮ ਨੂੰ ਮਲੇਸ਼ੀਆ ਦਾ ਪ੍ਰਧਾਨ ਮੰਤਰੀ ਬਣਨ 'ਤੇ ਦਿੱਤੀ ਵਧਾਈ
ਉਨ੍ਹਾਂ ਕਿਹਾ ਕਿ ਪਿਛਲੇ ਥੋੜ੍ਹੇ ਸਮੇਂ ਤੋਂ ਕੁਝ ਵਿਅਕਤੀ ਮੀਡੀਆ ’ਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਭੰਡੀ ਕਰਦੇ ਗਏ ਹਨ, ਜੋ ਕਿ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਬਹੁਤ ਵੱਡੇ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਕਰਨ ਵਾਸਤੇ ਵੱਡੀ ਗਿਣਤੀ ’ਚ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਿਨ੍ਹਾਂ ’ਚੋਂ ਕੁਝ ਅਧਿਕਾਰੀ ਜਾਂ ਮੁਲਾਜ਼ਮ ਜੇਕਰ ਆਪਣੀ ਜ਼ਿੰਮਵਾਰੀ ਨੂੰ ਨਿਭਾਉਣ ’ਚ ਕੁਤਾਹੀ ਕਰਦੇ ਹਨ ਤਾਂ ਉਸ ਲਈ ਸਮੁੱਚੀ ਸ਼੍ਰੋਮਣੀ ਕਮੇਟੀ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ।
ਇਹ ਵੀ ਪੜ੍ਹੋ : ਦਸੰਬਰ 'ਚ 13 ਦਿਨ ਬੰਦ ਰਹਿਣਗੇ ਬੈਂਕ, ਸਮੇਂ 'ਤੇ ਨਿਬੇੜ ਲਓ ਜ਼ਰੂਰੀ ਕੰਮ, ਦੇਖੋ Full List
ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਲਾਪ੍ਰਵਾਹ ਅਧਿਕਾਰੀਆਂ ਜਾਂ ਮੁਲਾਜ਼ਮਾਂ ਦੀ ਜਦੋਂ ਵੀ ਸ਼ਿਕਾਇਤ ਮਿਲਦੀ ਹੈ, ਉਸ ਦੀ ਜਾਂਚ ਕਰਵਾ ਕੇ ਤੁਰੰਤ ਐਕਸ਼ਨ ਲਿਆ ਜਾਂਦਾ ਹੈ ਤਾਂ ਜੋ ਉਹ ਮੁੜ ਗਲਤੀ ਨੂੰ ਨਾ ਦਹੁਰਾਉਣ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸੇ ਦੀ ਨਿੱਜੀ ਜਾਗੀਰ ਨਹੀਂ ਹੈ, ਬਲਕਿ ਸਮੁੱਚੀ ਸਿੱਖ ਕੌਮ ਦੀ ਸਾਂਝੀ ਹੈ, ਜਿਸ ਖ਼ਿਲਾਫ਼ ਜਨਤਕ ਤੌਰ ’ਤੇ ਬਿਆਨਬਾਜ਼ੀ ਕਰਨ ਦੀ ਬਜਾਏ ਸਗੋਂ ਕਮੇਟੀ ਦੇ ਪ੍ਰਬੰਧਾਂ ’ਚ ਹੋਰ ਵਧੇਰੇ ਸੁਧਾਰ ਲਿਆਉਣ ਲਈ ਸਹਿਯੋਗ ਤੇ ਨੇਕ ਸੁਝਾਅ ਦਿੱਤੇ ਜਾਣ ਤਾਂ ਚੰਗੀ ਗੱਲ ਹੈ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।