ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਬੁਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
Wednesday, Feb 19, 2025 - 11:05 AM (IST)

ਚੰਡੀਗੜ੍ਹ : ਪੰਜਾਬ ਵਿਚ ਡਰਾਈਵਿੰਗ ਲਾਇਸੈਂਸ (ਡੀ. ਐੱਲ. ਅਤੇ ਰਜਿਸਟਰੇਸ਼ਨ ਸਰਟੀਫਿਕੇਟ (ਆਰ. ਸੀ.) ਦੀ ਢਾਈ ਮਹੀਨਿਆਂ ਤੋਂ ਪ੍ਰੀਟਿੰਗ ਨਹੀਂ ਹੋ ਰਹੀ ਹੈ। ਸੂਤਰ ਦੱਸਦੇ ਹਨ ਕਿ 4.5 ਲੱਖ ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਦੀ ਪ੍ਰੀਟਿੰਗ ਦਾ ਕੰਮ ਰੁਕਿਆ ਪਿਆ ਹੈ, ਜਿਸ ਕਾਰਣ ਵਾਹਨ ਚਾਲਕਾਂ ਨੂੰ ਵੱਡੀ ਸਮੱਸਿਆ ਵਿਚੋਂ ਲੰਘਣਾ ਪੈ ਰਿਹਾ ਹੈ। ਇਸ ਦਾ ਵੱਡਾ ਕਾਰਣ ਇਹ ਹੈ ਕਿ ਸਾਬਕਾ ਵੈਂਡਰ ਸਮਾਰਟ ਚਿੱਪ ਪ੍ਰਾਈਵੇਟ ਲਿਮਟਿਡ ਨਵੰਬਰ 2024 ਵਿਚ ਪ੍ਰਜੋਕੈਟ ਛੱਡ ਚੁੱਕੀ ਹੈ। ਸਮੇਂ 'ਤੇ ਡਰਾਈਵਿੰਗ ਲਾਇਸੈਂਸ ਤੇ ਆਰਸੀ ਨਾ ਮਿਲਣ ਕਾਰਣ ਲੋਕਾਂ ਨੂੰ ਚਲਾਨ ਕੱਟਣ ਦਾ ਡਰ ਬਣਿਆ ਹੋਇਆ ਹੈ। ਦੂਜੇ ਪਾਸੇ ਵਿਭਾਗ ਦਾ ਕਹਿਣਾ ਹੈ ਕਿ ਲੋਕ ਡੀ. ਜੀ. ਲਾਕਰ ਦਾ ਇਸਤੇਮਾਲ ਕਰਨ ਪਰ ਇਸ ਦੇ ਉਲਟ ਕੁਝ ਲੋਕਾਂ ਦਾ ਆਖਣਾ ਹੈ ਕਿ ਪੁਲਸ ਮੁਲਾਜ਼ਮ ਉਨ੍ਹਾਂ ਦੀ ਇਕ ਨਹੀਂ ਸੁਣਦੇ।
ਇਹ ਵੀ ਪੜ੍ਹੋ : ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਇਥੇ ਹੀ ਬਸ ਨਹੀਂ ਹਾਈ ਸਕਿਓਰਿਟੀ ਨੰਬਰ ਪਲੇਟ ਦੀ ਪ੍ਰੀਟਿੰਗ ਦਾ ਕੰਮ ਵੀ ਰੁਕਿਆ ਹੋਇਆ ਹੈ। ਲੁਧਿਆਣਾ, ਜਲੰਧਰ ਵਿਚ ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਦੀ ਉਡੀਕ ਸਭ ਤੋਂ ਜ਼ਿਆਦਾ ਹੈ। ਸੂਤਰਾਂ ਮੁਤਾਬਕ ਸੂਬੇ ਵਿਚ ਹਰ ਦਿਨ 10 ਹਜ਼ਾਰ ਤੋਂ ਵੱਧ ਲੋਕ ਇਸ ਦੀ ਉਡੀਕ ਵਿਚ ਸ਼ਾਮਲ ਹੋ ਰਹੇ ਹਨ। ਜੇਕਰ ਹਾਲਾਤ ਇੰਝ ਹੀ ਰਹੇ ਤਾਂ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e