ਪੰਜਾਬ ਦੇ 55 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ! ਮੁਫ਼ਤ ਅਨਾਜ ਦੀ ਸਹੂਲਤ...

Monday, Aug 25, 2025 - 12:18 PM (IST)

ਪੰਜਾਬ ਦੇ 55 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ! ਮੁਫ਼ਤ ਅਨਾਜ ਦੀ ਸਹੂਲਤ...

ਚੰਡੀਗੜ੍ਹ : ਪੰਜਾਬ 'ਚ ਰਾਸ਼ਨ ਕਾਰਡਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਕੇਂਦਰ ਸਰਕਾਰ ਨਾਲ ਰੇੜਕਾ ਵੱਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਪੰਜਾਬ 'ਚ 8 ਲੱਖ ਰਾਸ਼ਨ ਕਾਰਡ ਕੱਟਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਕਾਰਨ ਸੂਬੇ ਦੇ ਲੱਖਾਂ ਲੋਕਾਂ ਨੂੰ ਮੁਫ਼ਤ ਰਾਸ਼ਨ ਨਹੀਂ ਮਿਲ ਸਕੇਗਾ। ਇਸ ਤੋਂ ਪਹਿਲਾਂ ਵੀ 23 ਲੱਖ ਲੋਕਾਂ ਨੂੰ ਇਸ ਸਹੂਲਤ ਤੋਂ ਵਾਂਝੇ ਕੀਤੇ ਜਾ ਚੁੱਕਿਆ ਹੈ। ਹੁਣ ਸਰਕਾਰ ਦੀ ਇਸ ਸਾਜਿਸ਼ ਨਾਲ ਕੁੱਲ 55 ਲੱਖ ਲੋਕ ਇਸ ਸਹੂਲਤ ਤੋਂ ਵਾਂਝੇ ਹੋ ਜਾਣਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਦੇ ਰਾਸ਼ਨ ਕਾਰਡ ਕੱਟਣ ਦੇ ਮਾਪਦੰਡ ਗਲਤ ਹਨ।

ਇਹ ਵੀ ਪੜ੍ਹੋ : ਦੀਵਾਲੀ 'ਤੇ Trains ਰਾਹੀਂ ਘਰ ਜਾਣ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ, 2 ਮਹੀਨੇ ਪਹਿਲਾਂ ਹੀ...

ਦੱਸਣਯੋਗ ਹੈ ਕਿ ਇਸ ਸਮੇਂ ਸੂਬੇ 'ਚ 1.53 ਕਰੋੜ ਲਾਭਪਾਤਰੀ ਹਨ, ਜਿਨ੍ਹਾਂ ਨੂੰ ਰਾਸ਼ਨ ਕਾਰਡ ਰਾਹੀਂ ਸਸਤਾ ਅਨਾਜ ਮਿਲ ਰਿਹਾ ਹੈ। ਕੇਂਦਰ ਨੇ ਇਨ੍ਹਾਂ ਦੀ ਪੜਤਾਲ ਕਰਨ ਲਈ ਕਿਹਾ ਹੈ, ਜਦੋਂ ਕਿ ਪੰਜਾਬ ਸਰਕਾਰ ਦੇ ਮੁਤਾਬਕ 1.29 ਕਰੋੜ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ। ਕੇਂਦਰ ਸਰਕਾਰ ਨੇ ਮੁੱਖ ਮੰਤਰੀ ਦੇ ਉਕਤ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਕੇਂਦਰ ਨੇ ਸਿਰਫ ਅਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਕਿਹਾ ਹੈ। ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਮਨਜ਼ੂਰ ਕੀਤੇ ਗਏ 1.41 ਕਰੋੜ ਲਾਭਪਾਤਰੀਆਂ 'ਚੋਂ ਕਿਸੇ ਨੂੰ ਨਹੀਂ ਹਟਾਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਭਾਰੀ ਮੀਂਹ ਦੀ ਚਿਤਾਵਨੀ, ਸਕੂਲਾਂ 'ਚ ਕਰ 'ਤੀ ਛੁੱਟੀ! ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਅਸੀਂ ਆਪਣੇ ਵਿਭਾਗ ਤੋਂ ਇਨ੍ਹਾਂ ਕਾਰਡਾਂ ਦੀ ਜਾਂਚ ਕਰਵਾਵਾਂਗੇ। ਇਸ ਨਾਲ ਪਤਾ ਲੱਗ ਸਕੇਗਾ ਕਿ ਕੋਈ ਅਜਿਹਾ ਵਿਅਕਤੀ ਤਾਂ ਨਹੀਂ ਹੈ, ਜਿਸ ਦਾ ਰਾਸ਼ਨ ਕਾਰਡ ਨਾ ਬਣ ਸਕਦਾ ਹੋਵੇ ਅਤੇ ਬਣ ਗਿਆ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News