ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
Monday, Feb 24, 2025 - 09:52 AM (IST)

ਮੋਹਾਲੀ/ਖਰੜ (ਰਣਬੀਰ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵੱਲੋਂ ਬਿਜਲੀ ਬਿੱਲਾਂ ਦੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਹੜੇ ਕੰਜ਼ਿਊਮਰ ਲੰਬੇ ਸਮੇਂ ਤੋਂ ਬਿੱਲਾਂ ਦੀ ਅਦਾਇਗੀ ਨਹੀਂ ਕਰ ਰਹੇ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਮੁੱਖ ਇੰਜੀਨੀਅਰ (ਸਾਊਥ ਜ਼ੋਨ, ਪਟਿਆਲਾ) ਆਰ. ਕੇ. ਮਿੱਤਲ ਨੇ ਦੱਸਿਆ ਕਿ ਬਿਜਲੀ ਬੋਰਡ ਨੇ ਸੂਬੇ ਭਰ ’ਚ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਹੈ, ਜੋ ਬਕਾਇਆ ਬਿੱਲਾਂ ਦੀ ਰਿਕਵਰੀ ਦੇ ਨਾਲ-ਨਾਲ ਗੈਰ-ਕਾਨੂੰਨੀ ਕੁਨੈਕਸ਼ਨਾਂ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਵੀ ਚਲਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਅਧਿਕਾਰੀ ਨੇ ਦੱਸਿਆ ਕਿ ਖ਼ਾਸ ਮੁਹਿੰਮ ਡਿਫਾਲਟਰ ਰਕਮ ਵਾਪਸ ਪ੍ਰਾਪਤ ਕਰਨ ਲਈ ਚਲਾਈ ਗਈ ਸੀ, ਤਹਿਤ 4 ਡਵੀਜ਼ਨਾਂ (ਖਰੜ, ਸਮਰਾਲਾ, ਰੂਪਨਗਰ ਤੇ ਅਨੰਦਪੁਰ ਸਾਹਿਬ) ਦੇ ਅੰਦਰ ਕੁੱਲ 1210 ਕੁਨੈਕਸ਼ਨ ਤੱਕ ਪਹੁੰਚ ਕਰਦਿਆਂ 340 (ਬਕਾਇਆ ਅਦਾ ਨਾ ਕਰਨ ਵਾਲੇ) ਕੁਨੈਕਸ਼ਨ ਕੱਟਣ ਤੋਂ ਇਲਾਵਾ ਇਨ੍ਹਾਂ ਸਭ ਡਵੀਜ਼ਨਾਂ ਵਿੱਚੋਂ ਕੁੱਲ 2.47 ਕਰੋੜ ਰੁਪਏ ਦੀ ਰਕਮ ਰਿਕਵਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਜਾਂ ਬਿੱਲਾਂ ਦੀ ਅਦਾਇਗੀ ’ਚ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਵਰਕਾਮ ਨੇ ਬਿਜਲੀ ਕੁਨੈਕਸ਼ਨ ਕੱਟਣ ਮਗਰੋਂ ਖ਼ਪਤਕਾਰਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਚਿਤਾਵਨੀ ਵੀ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ! ਅਚਾਨਕ ਲਿਫ਼ਟ 'ਚ ਫਸ ਗਏ ਲੋਕ, ਪੈ ਗਈਆਂ ਚੀਕਾਂ ਤੇ ਫਿਰ...
ਉਨ੍ਹਾਂ ਡਿਫਾਲਟਰ ਗਾਹਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਆਪਣੇ ਬਕਾਇਆ ਬਿੱਲ ਜਲਦੀ ਨਹੀਂ ਭਰੇ ਤਾਂ ਉਨ੍ਹਾਂ ਦੇ ਕੁਨੈਕਸ਼ਨ ਬਿਨਾਂ ਕਿਸੇ ਹੋਰ ਨੋਟਿਸ ਦੇ ਤੁਰੰਤ ਕੱਟ ਦਿੱਤੇ ਜਾਣਗੇ। ਅਧਿਕਾਰੀ ਨੇ ਬਿੱਲਾਂ ਦੇ ਭੁਗਤਾਨ ਸਮੇਂ ਸਿਰ ਕਰ ਕੇ ਕਾਰਵਾਈ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਗਾਹਕ ਨੂੰ ਬਿੱਲ ਭਰਨ ’ਚ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਆਪਣੇ ਨਜ਼ਦੀਕੀ ਪੀ. ਐੱਸ. ਪੀ. ਸੀ. ਐੱਲ ਦੇ ਦਫ਼ਤਰ ’ਚ ਸੰਪਰਕ ਕਰ ਸਕਦੇ ਹਨ ਜਾਂ ਆਨਲਾਈਨ ਪਲੇਟਫਾਰਮ ਰਾਹੀਂ ਵੀ ਬਿੱਲ ਭਰ ਸਕਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8